ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵੱਲੋਂ ਕਿਸਾਨੀ ਤੇ ਪਿੰਡਾਂ ਦੇ ਮੁੱਦੇ ਚੁੱਕਣ ਵਾਲੇ ਜਥੇਬੰਦਕ ਢਾਂਚੇ ’ਚੋਂ ਬਾਹਰ

07:00 AM Feb 19, 2024 IST
featuredImage featuredImage
ਸਤਿੰਦਰ ਸਿੰਘ ਸਿੱਧੂ, ਤੇਜਿੰਦਰ ਸਿੰਘ ਸਰਾਂ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਫਰਵਰੀ
ਭਾਜਪਾ ਵੱਲੋਂ ਦੇਸ਼ ਵਿੱਚ ਕਿਸਾਨੀ ਤੇ ਪਿੰਡਾਂ ਦੀ ਦੇਖ-ਭਾਲ ਕਰਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਪਰ ਭਾਜਪਾ ਨੇ ਚੰਡੀਗੜ੍ਹ ਵਿੱਚ ਕਿਸਾਨੀ ਤੇ ਪਿੰਡਾਂ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ। ਚੰਡੀਗੜ੍ਹ ਭਾਜਪਾ ਨੇ ਨਵੇਂ ਜਥੇਬੰਦਕ ਢਾਂਚੇ ਵਿੱਚ ਕਿਸਾਨੀ ਅਤੇ ਪਿੰਡਾਂ ਦੇ ਮੁੱਦਿਆਂ ਨੂੰ ਚੁੱਕਣ ਵਾਲਿਆਂ ਨੂੰ ਬਾਹਰ ਕਰ ਦਿੱਤਾ ਹੈ। ਇਸ ਕਰ ਕੇ ਚੰਡੀਗੜ੍ਹ ਦੇ ਪਿੰਡਾਂ ਦੇ ਲੋਕਾਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ। ਇਨ੍ਹਾਂ ਹੀ ਨਹੀਂ ਇਸ ਵਾਰ ਜਥੇਬੰਧਕ ਢਾਂਚੇ ਵਿੱਚੋਂ ਕਈ ਪੁਰਾਣੇ ਆਗੂਆਂ ਨੂੰ ਵੀ ਥਾਂ ਨਹੀਂ ਮਿਲੀ ਸਕੀ, ਜੋ ਅਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀਆਂ ਮੁਸ਼ਕਲਾਂ ਵਧਾ ਸਕਦੇ ਹਨ।
ਭਾਜਪਾ ਵੱਲੋਂ ਪਿਛਲੇ ਜਥੇਬੰਦਕ ਢਾਂਚੇ ਵਿੱਚ ਪਿੰਡ ਸਾਰੰਗਪੁਰ ਤੋਂ ਸਤਿੰਦਰ ਸਿੰਘ ਸਿੱਧੂ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਸਕੱਤਰ ਦੀ ਜ਼ਿੰਮੇਵਾਰੀ ਤਜਿੰਦਰ ਸਿੰਘ ਸਰਾਂ ਨੂੰ ਦਿੱਤੀ ਗਈ ਹੈ। ਇਨ੍ਹਾਂ ਦੋਵੇਂ ਆਗੂਆਂ ਵੱਲੋਂ ਪਿਛਲੇ ਸਮੇਂ ਦੌਰਾਨ ਕਿਸਾਨੀ ਤੇ ਪਿੰਡਾਂ ਦੇ ਲੋਕਾਂ ਦੇ ਮਸਲਿਆਂ ਨੂੰ ਉਭਾਰਿਆ ਜਾ ਰਿਹਾ ਸੀ। ਉੱਥੇ ਹੀ ਸਤਿੰਦਰ ਸਿੰਘ ਸਿੱਧੂ ਵੱਲੋਂ ਸ਼ਹਿਰ ਵਿੱਚ ਲੈਂਡ ਪੂਲਿੰਗ ਨੀਤੀ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਭਾਜਪਾ ਨੇ ਦੋਵਾਂ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚੋਂ ਬਾਹਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਸਿੱਖ ਚਿਹਰਿਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਜਥੇਬੰਦਕ ਢਾਂਚੇ ਵਿੱਚ ਕੋਈ ਥਾਂ ਨਹੀਂ ਮਿਲ ਸਕੀ ਹੈ। ਇਨ੍ਹਾਂ ਹੀ ਨਹੀਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਗਏ ਕਈ ਪੰਚਾਂ ਤੇ ਸਰਪੰਚਾਂ ਨੂੰ ਵੀ ਅਹੁਦੇ ਮਿਲਣ ਦੀ ਆਸ ਸੀ, ਉਹ ਵੀ ਪੂਰੀ ਨਾ ਹੋ ਸਕੀ।
ਚੰਡੀਗੜ੍ਹ ਵਿੱਚ 15 ਫ਼ੀਸਦ ਦੇ ਕਰੀਬ ਆਬਾਦੀ ਸਿੱਖਾਂ ਦੀ ਹੈ ਅਤੇ ਡੇਢ ਲੱਖ ਦੇ ਕਰੀਬ ਪਿੰਡਾਂ ਦੀ ਵੋਟ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਵੋਟਰਾਂ ਤੇ ਪਿੰਡਾਂ ਦੇ ਲੋਕਾਂ ਨੂੰ ਨਜ਼ਰਅੰਦਾਜ਼ ਕਰਨ ਕਰ ਕੇ ਭਾਜਪਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੇਅਰ ਚੋਣਾਂ ਦੌਰਾਨ ਵਿਵਾਦਾਂ ਵਿੱਚ ਘਿਰੇ ਅਨਿਲ ਮਸੀਹ ਨੂੰ ਘੱਟ ਗਿਣਤੀ ਮੋਰਚੇ ਵਿੱਚੋਂ ਬਾਹਰ ਕਰਨ ਕਰ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

Advertisement

ਪਾਰਟੀ ਨੇ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਦੀ ਥਾਂ ਦਿੱਤੀ: ਜੈਨ

ਚੰਡੀਗੜ੍ਹ ਭਾਜਪਾ ਦੇ ਬੁਲਾਰੇ ਕੈਲਾਸ਼ ਜੈਨ ਨੇ ਕਿਹਾ ਕਿ ਪਾਰਟੀ ਵਿੱਚ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਦੀ ਥਾਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਾਤੀ ਜਾਂ ਧਰਮ ਤੋਂ ਉਪਰ ਉੱਠਦੇ ਹੋਏ ਪਾਰਟੀ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਤਰਜੀਹ ਦਿੱਤੀ ਹੈ।

Advertisement
Advertisement