For the best experience, open
https://m.punjabitribuneonline.com
on your mobile browser.
Advertisement

ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਖ਼ਿਲਾਫ਼ ਰੋਹ ਭਖਿਆ

11:39 AM Apr 01, 2024 IST
ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਖ਼ਿਲਾਫ਼ ਰੋਹ ਭਖਿਆ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦੇ ਰੋਸ ਜ਼ਾਹਰ ਕਰਦੇ ਹੋਏ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 31 ਮਾਰਚ
ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਵਿਭਾਗ ਦੀ ਮੈਨੇਜਮੈਂਟ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ/ ਨਿੱਜੀਕਰਨ ਕਰਨ ਵਾਲੀਆਂ ਨੀਤੀਆਂ ਦੇ ਵਿਰੋਧ ਦਾ ਐਲਾਨ ਕੀਤਾ ਹੈ। ਉਨ੍ਹਾਂ ਸਰਕਾਰ ਦੇ ਆਦੇਸ਼ਾਂ ’ਤੇ ਕੀਤੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਯੂਨੀਅਨ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਮਾਰੂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਯੂਨੀਅਨ ਵੱਲੋਂ ਇਨ੍ਹਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਨੂੰ ਹੈਂਡਓਵਰ ਕਰਨ ਵਾਲੇ ਵਿਭਾਗੀ ਅਤੇ ਹੋਰਨਾਂ ਅਧਿਕਾਰੀਆਂ ਖ਼ਿਲਾਫ਼ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਨਿੱਜੀਕਰਨ ਅਤੇ ਪੰਚਾਇਤੀਕਰਨ ਹੋਣ ਨਾਲ ਜਿੱਥੇ ਪੇਂਡੂ ਲੋਕਾਂ ਨੂੰ ਪੀਣ ਵਾਲਾ ਪਾਣੀ ਮਹਿੰਗੇ ਮੁੱਲ ਵਿੱਚ ਮਿਲੇਗਾ। ਇਸ ਨਾਲ ਵਿਭਾਗ ਵਿੱਚ 15-20 ਸਾਲਾਂ ਤੋਂ ਕੰਮ ਕਰਦੇ ਕਰੀਬ ਚਾਰ ਹਜ਼ਾਰ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜ਼ਮ ਬੇਰੁਜ਼ਗਾਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਟੂ-ਏ ਸਕੀਮ ਅਧੀਨ ਕਈ ਪੇਂਡੂ ਜਲ ਸਪਲਾਈ ਸਕੀਮਾਂ ਚਾਲੂ ਰੱਖਣ ਲਈ ਪੈਸਾ ਲਗਾਇਆ ਗਿਆ ਸੀ ਤੇ ਵਰਤਮਾਨ ਸਮੇਂ ਦੌਰਾਨ ਹੁਣ ਇਹ ਧੱਕੇ ਨਾਲ ਪਿੰਡਾਂ ਦੀਆਂ ਪੰਚਾਇਤਾਂ ਨੂੰ ਸੌਂਪਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Advertisement

Advertisement
Author Image

sukhwinder singh

View all posts

Advertisement
Advertisement
×