ਮੌਲਵੀਵਾਲਾ ਦੇ ਵਿਕਾਸ ਕਾਰਜਾਂ ਦੀ ਰੂਪ-ਰੇਖਾ ਤਿਆਰ
08:55 AM Dec 24, 2024 IST
ਪੱਤਰ ਪ੍ਰੇਰਕ
ਪਾਤੜਾਂ, 23 ਦਸੰਬਰ
ਪਿੰਡ ਮੌਲਵੀਵਾਲਾ ਦੀ ਗ੍ਰਾਮ ਪੰਚਾਇਤ ਸੰਤ ਨਗਰ ਵੱਲੋਂ ਸਰਪੰਚ ਹਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਗ੍ਰਾਮ ਸਭਾ ਦੀ ਮੀਟਿੰਗ ਕਰ ਕੇ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਮੀਟਿੰਗ ਦੌਰਾਨ ਪੰਚਾਇਤ ਸਕੱਤਰ ਜਰਨੈਲ ਸਿੰਘ ਵੱਲੋਂ ਪਿੰਡ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਸਰਪੰਚ ਹਰਪ੍ਰੀਤ ਕੌਰ ਨੇ ਦੱਸਿਆ ਕਿ ਗ੍ਰਾਮ ਸਭਾ ਦੀ ਮੀਟਿੰਗ ਦੌਰਾਨ ਪਿੰਡ ਦੇ ਸਰਬਪੱਖੀ ਵਿਕਾਸ ਲਈ ਕੀਤੇ ਗਏ ਵਿਚਾਰ ਵਟਾਂਦਰੇ ਦੌਰਾਨ ਪਿੰਡ ਦੀਆਂ ਰਹਿੰਦੀਆਂ ਗਲੀਆਂ ਨੂੰ ਇੰਟਲਾਕ ਟਾਇਲਾਂ ਨਾਲ ਪੱਕਾ ਕਰਨ। ਇਸ ਸਾਬਕਾ ਸਰਪੰਚ ਨਿਰਮਲ ਸਿੰਘ ਸੰਧੂ, ਪੰਚ ਸਰਬਜੀਤ ਸਿੰਘ, ਪੰਚ ਕੁਲਦੀਪ ਸਿੰਘ ਤੇ ਪੰਚ ਬਲਵੀਰ ਕੌਰ ਆਦਿ ਹਾਜ਼ਰ ਸਨ।
Advertisement
Advertisement