ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਲੇ ਕਾਰਡ ਨਾ ਬਣਨ ਕਾਰਨ ਪੱਤਰਕਾਰਾਂ ਵਿੱਚ ਰੋਸ

08:05 AM Jul 16, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 15 ਜੁਲਾਈ
ਪੰਜਾਬ ਸਰਕਾਰ ਵੱਲੋਂ ਪੀਲੇ ਸ਼ਨਾਖ਼ਤੀ ਕਾਰਡ ਬਣਾਉਣ ਵਿੱਚ ਕੀਤੀ ਗਈ ਵਿਤਕਰੇਬਾਜ਼ੀ ਕਾਰਨ ਸਥਾਨਕ ਪੱਤਰਕਾਰਾਂ ਵਿੱਚ ਭਾਰੀ ਰੋਸ ਹੈ। ਪ੍ਰੈੱਸ ਕਲੱਬ ਭੁੱਚੋ ਮੰਡੀ ਦੇ ਆਗੂਆਂ ਨੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ। ਇਸ ਵਿੱਚ ਉਨ੍ਹਾਂ ਪੀਲੇ ਸ਼ਨਾਖਤੀ ਕਾਰਡਾਂ ਤੋਂ ਵਾਂਝੇ ਰਹੇ ਭੁੱਚੋ ਮੰਡੀ ਦੇ ਪੱਤਰਕਾਰਾਂ ਦੇ ਪੀਲੇ ਕਾਰਡ ਬਣਾਏ ਜਾਣ ਦੀ ਮੰਗ ਕੀਤੀ। ਇਸ ਮੌਕੇ ਪ੍ਰੱੈਸ ਕਲੱਬ ਦੇ ਪ੍ਰਧਾਨ ਬਿਰਜ ਸਿੰਗਲਾ ਨੇ ਵਿਧਾਇਕ ਨੂੰ ਦੱਸਿਆ ਕਿ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਬਠਿੰਡਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੀਲੇ ਕਾਰਡ ਬਣਾਉਣ ਲਈ ਪੱਤਰਕਾਰਾਂ ਤੋਂ ਲੋੜੀਂਦੇ ਦਸਤਾਵੇਜ਼ ਮੰਗਵਾ ਲਏ ਗਏ ਸਨ, ਪਰ ਸਰਕਾਰ ਨੇ ਕਾਣੀ ਵੰਡ ਪਾਉਂਦਿਆਂ ਭੁੱਚੋ ਮੰਡੀ ਦੇ ਪੱਤਰਕਾਰਾਂ ਦੇ ਪੀਲੇ ਕਾਰਡ ਨਹੀਂ ਬਣਾਏ ਜਦੋਂਕਿ ਇਨ੍ਹਾਂ ਪੱਤਰਕਾਰਾਂ ਦੇ ਹਰ ਸਾਲ ਕਾਰਡ ਬਣਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰੋਗਰਾਮਾਂ ਅਤੇ ਹੋਰ ਸਿਆਸੀ ਰੈਲੀਆਂ ਵਿੱਚ ਪੀਲੇ ਕਾਰਡ ਬਿਨਾਂ ਮੁਸ਼ਕਲ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਨੇ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਸ਼ਹਿਰਾਂ ਵਿੱਚ ਬਲਾਕ, ਤਹਿਸੀਲ ਜਾਂ ਸਬ-ਤਹਿਸੀਲ ਨਹੀਂ ਹੈ, ਉੱਥੇ ਕਾਰਡ ਨਹੀਂ ਬਣਨਗੇ। ਉਨ੍ਹਾਂ ਮੁੜ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਪੱਤਰਕਾਰਾਂ ਦੇ ਕਾਰਡ ਬਣਾਏ ਜਾਣ।

Advertisement

Advertisement
Advertisement