ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੀਂ ਪੈਨਸ਼ਨ ਸਕੀਮ ਤੋਂ ਆਜ਼ਾਦੀ ਲਈ ਰੋਸ ਜ਼ਾਹਰ

07:08 AM Aug 26, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਅਗਸਤ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵੱਲੋਂ ਸੂਬੇ ਵਿੱਚ ਨਵੀਂ ਪੈਨਸ਼ਨ ਤੋਂ ਆਜ਼ਾਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਤਹਿਤ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿੱਚ ਨਵੀਂ ਪੈਨਸ਼ਨ ਸਕੀਮ ਤੋਂ ਆਜ਼ਾਦੀ ਲਈ ਰੋਸ ਪ੍ਰਗਟਾਇਆ ਗਿਆ। ਫਰੰਟ ਦੇ ਕਨਵੀਨਰ ਜਸਵਿੰਦਰ ਸਿੰਘ, ਕੋ-ਕਨਵੀਨਰ ਮਨਪ੍ਰੀਤ ਸਮਰਾਲਾ ਅਤੇ ਅਵਤਾਰ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰ ਕੇ ਪੰਜਾਬ ਦੀ ਰਾਜ ਸੱਤਾ ’ਤੇ ਕਾਬਜ਼ ਹੋਈ ਸੀ। ਆਮ ਆਦਮੀ ਪਾਰਟੀ ਦੇ ਆਗੂ ਵੱਖ-ਵੱਖ ਸੂਬਿਆਂ ਵਿੱਚ ਚੋਣਾਂ ਦੌਰਾਨ ਇਹ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਦੇ ਰਹੇ ਹਨ ਕਿ ਉਨ੍ਹਾਂ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਹੁਣ ਜਥੇਬੰਦੀ ਨੇ ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਲਈ ਤਿੱਖਾ ਸੰਘਰਸ਼ ਕਰਨ ਦਾ ਨਿਸ਼ਚਾ ਕਰ ਲਿਆ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਵੀਂ ਪੈਨਸ਼ਨ ਲਾਗੂ ਨਾ ਕਰਨ ਲਈ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤੇ ਜਾਣਗੇ ਅਤੇ 1 ਤੋਂ 3 ਅਕਤੂਬਰ ਤੱਕ ਸੰਗਰੂਰ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਪ੍ਰਦਰਸ਼ਨ ਵਿੱਚ ਸੰਦੀਪ ਪਾਂਡੇ, ਰੁਪਿੰਦਰ ਪਾਲ ਸਿੰਘ ਗਿੱਲ, ਗੁਲਜਿੰਦਰ ਮਾਛੀਵਾੜਾ, ਹਰਦੀਪ ਸਿੰਘ ਉੱਪਲਾਂ, ਅੰਮ੍ਰਿਤਪਾਲ ਸਿੰਘ, ਰਾਕੇਸ਼ ਪੁਹੀੜ, ਰਣਜੀਤ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ। ਉਨ੍ਹਾਂ ਨੇ ਆਪਣੇ ਹੱਥਾਂ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਵਾਲੇ ਪਰਚੇ ਫੜੇ ਹੋਏ ਸਨ।

Advertisement

Advertisement