ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨ ਸੂਚੀ ’ਚੋਂ ਬਾਹਰ ਰੱਖਣ ’ਤੇ ਰੋਸ

07:14 AM Jul 16, 2024 IST

ਦੀਪਕ ਠਾਕੁਰ
ਤਲਵਾੜਾ, 15 ਜੁਲਾਈ
ਸਥਾਨਕ ਮੈਰੀਟੋਰੀਅਸ ਸਕੂਲ ਦੀਆਂ ਇਸ ਸਾਲ 10ਵੀਂ ਬੋਰਡ ਦੀ ਪ੍ਰੀਖਿਆ ਦੀ ਮੈਰਿਟ ਸੂਚੀ ਵਿਚ ਆਈਆਂ ਪੰਜ ਵਿਦਿਆਰਥਣਾਂ ਨੂੰ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਸਨਮਾਨ ਸੂਚੀ ਵਿੱਚੋਂ ਬਾਹਰ ਰੱਖਣ ’ਤੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ’ਚ ਰੋਸ ਪਾਇਆ ਜਾ ਰਿਹਾ ਹੈ। ਮੈਰੀਟੋਰੀਅਸ ਕੋਆਰਡੀਨੇਟਰ ਯੂਨੀਅਨ ਨੇ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਇਸ ਫ਼ੈਸਲੇ ’ਤੇ ਰੋਸ ਜ਼ਾਹਰ ਕੀਤਾ ਹੈ। ਯੂਨੀਅਨ ਦੇ ਆਗੂ ਰਾਕੇਸ਼ ਕੁਮਾਰ ਨੇ ਦੱਸਿਆ ਕਿ ਰਾਜਪਾਲ ਵੱਲੋਂ ਦਸਵੀਂ ਦੇ ਬੋਰਡ ਨਤੀਜਿਆਂ ਵਿੱਚ ਮੈਰਿਟ ਸੂਚੀ ਵਿੱਚ ਆਏ ਪਹਿਲੇ 75 ਵਿਦਿਆਰਥੀਆਂ ਨੂੰ ਭਲਕੇ ਰਾਜ ਭਵਨ ’ਚ ਸਨਮਾਨਿਆ ਜਾਵੇਗਾ। ਇਸ ਸੂਚੀ ਵਿੱਚ ਮੈਰੀਟੋਰੀਅਸ ਸਕੂਲ ਤਲਵਾੜਾ ਦੀਆਂ ਪੰਜ ਵਿਦਿਆਰਥਣਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਨ੍ਹਾਂ ਇਸ ਸਾਲ ਬੋਰਡ ਦੀ ਮੈਰਿਟ ਸੂਚੀ ’ਚ ਪਹਿਲੇ ਵੀਹਾਂ ਵਿੱਚ ਸਥਾਨ ਹਾਸਲ ਕੀਤਾ ਸੀ। ਯੂਨੀਅਨ ਦੇ ਸੂਬਾਈ ਆਗੂ ਡਾ. ਅਜੇ ਕੁਮਾਰ, ਡਾ. ਪਰਮਜੀਤ ਸਿੰਘ ਤੇ ਡਾ. ਟੀਨਾ ਆਦਿ ਨੇ ਦੱਸਿਆ ਕਿ ਉਨ੍ਹਾਂ ਇਹ ਮਾਮਲਾ ਪ੍ਰਾਜੈਕਟ ਡਾਇਰੈਕਟਰ ਮੈਰੀਟੋਰੀਅਸ ਸੁਸਾਇਟੀ ਦੇ ਧਿਆਨ ’ਚ ਲਿਆਂਦਾ ਸੀ। ਆਗੂਆਂ ਨੇ ਦੱਸਿਆ ਕਿ ਇਸ ਸਾਲ ਮੈਰੀਟੋਰੀਅਸ ਸਕੂਲ ਤਲਵਾੜਾ ਦੀਆਂ ਸੱਤ ਵਿਦਿਆਰਥਣਾਂ ਦਸਵੀਂ ਦੀ ਬੋਰਡ ਮੈਰਿਟ ਸੂਚੀ ਵਿੱਚ ਆਈਆਂ ਸਨ ਜਦੋਂਕਿ ਰਾਜ ਦੇ 10 ਮੈਰੀਟੋਰੀਅਸ ਸਕੂਲਾਂ ਦੇ 86 ਵਿਦਿਆਰਥੀ ਬਾਰ੍ਹਵੀਂ ਦੀ ਬੋਰਡ ਪ੍ਰੀਖਿਆ ਦੀ ਮੈਰਿਟ ਸੂਚੀ ਵਿਚ ਆਏ ਸਨ। ਮੈਰੀਟੋਰੀਅਸ ਸਕੂਲਾਂ ’ਚ ਪੜ੍ਹਦੇ ਬੱਚਿਆਂ ਨੂੰ ਸਨਮਾਨ ਸੂਚੀ ’ਚੋਂ ਬਾਹਰ ਕੱਢ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਘੱਟ ਕਰ ਕੇ ਦਿਖਾਉਣ ਦਾ ਯਤਨ ਕੀਤਾ ਹੈ। ਯੂਨੀਅਨ ਆਗੂਆਂ ਨੇ ਵਿਦਿਆਰਥਣਾਂ ਦਾ ਨਾਮ ਵੀ ਸੂਚੀ ’ਚ ਸ਼ਾਮਲ ਕਰਨ ਦੀ ਮੰਗ ਕਰਦਿਆਂ ਹੋਣਹਾਰ ਵਿਦਿਆਰਥੀਆਂ ਨਾਲ ਇਨਸਾਫ਼ ਕਰਨ ਦੀ ਅਪੀਲ ਕੀਤੀ ਹੈ।

Advertisement

Advertisement
Advertisement