ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਨਾ ਕਰਨ ’ਤੇ ਰੋਸ

10:07 AM May 12, 2024 IST
ਭਵਾਨੀਗੜ੍ਹ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ ਪੀੜਤ ਪਰਿਵਾਰ ਤੇ ਮੁਹੱਲਾ ਨਿਵਾਸੀ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਮਈ
ਇੱਥੇ ਸ਼ਹਿਰ ਦੇ ਇਕ ਨੌਜਵਾਨ ਦੀ ਕਰੀਬ ਡੇਢ ਮਹੀਨਾ ਪਹਿਲਾਂ ਹੋਈ ਮੌਤ ਦੇ ਮਾਮਲੇ ’ਚ ਪੀੜਤ ਪਰਿਵਾਰ ਨੇ ਪੁਲੀਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਚਿਤਾਵਨੀ ਦਿੱਤੀ ਕਿ ਜਲਦੀ ਇਨਸਾਫ ਨਾ ਮਿਲਣ ’ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਸ ਸਬੰਧੀ ਅੱਜ ਇੱਥੇ ਅਜੀਤ ਨਗਰ ਵਿੱਚ ਮੁਹੱਲਾ ਨਿਵਾਸੀਆਂ ਦੀ ਮੌਜੂਦਗੀ ਵਿੱਚ ਨੀਲਮ ਰਾਣੀ ਨੇ ਦੱਸਿਆ ਕਿ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ’ਤੇ ਸਿਗਰਟ ਬੀੜੀ ਦੇ ਖੋਖੇ ’ਤੇ ਬੈਠਦੇ ਉਸ ਦੇ 24 ਸਾਲਾ ਲੜਕੇ ਕੈਲਾਸ਼ ਕੁਮਾਰ ਨੂੰ ਜੀਤੀ ਤੇ ਉਸ ਦੇ ਨਾਲ ਰਹਿੰਦੀ ਬਬਲੀ ਨਾਂ ਦੀ ਔਰਤ ਨਾਭਾ ਵੱਲ ਲੈ ਗਏ ਸਨ ਅਤੇ ਉਸੇ ਸ਼ਾਮ ਉਨ੍ਹਾਂ ਦਾ ਲੜਕਾ ਕੈਲਾਸ਼ ਇੱਥੋਂ ਥੋੜ੍ਹੀ ਦੂਰੀ ’ਤੇ ਨਾਭਾ-ਕੈਂਚੀਆਂ ਵਿੱਚ ਸੂਏ ਵਾਲੀ ਸੜਕ ’ਤੇ ਸ਼ਮਸ਼ਾਨਘਾਟ ਦੇ ਕੋਲ ਬੈਂਚ ’ਤੇ ਬੇਹੋਸ਼ ਪਿਆ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਕੈਲਾਸ਼ ਨੂੰ ਮੌਕੇ ਤੋਂ ਚੁੱਕ ਕੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੀਲਮ ਨੇ ਦੱਸਿਆ ਕਿ ਪੁਲੀਸ ਨੇ ਮੌਕੇ ’ਤੇ ਕਾਰਵਾਈ ਕਰਦਿਆਂ ਉਕਤ ਜੀਤੀ ਤੇ ਬਬਲੀ ਖ਼ਿਲਾਫ਼ ਧਾਰਾ 304 ਦੇ ਤਹਿਤ ਕੇਸ ਦਰਜ ਕੀਤਾ ਸੀ ਪਰ ਇਸ ਘਟਨਾ ਨੂੰ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਪੁਲੀਸ ਕਾਰਵਾਈ ਕਰਨ ਤੋਂ ਟਾਲਾ ਵੱਟਦੀ ਹੀ ਨਜ਼ਰ ਆਈ ਹੈ। ਮਾਂ-ਧੀ ਦਾ ਕਹਿਣਾ ਹੈ ਕਿ ਉਹ ਇਨਸਾਫ਼ ਲਈ ਥਾਣੇ ਦੇ ਗੇੜੇ ਮਾਰ ਕੇ ਥੱਕ ਚੁੱਕੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਕੈਲਾਸ਼ ਦੀ ਮੌਤ ਦੇ ਜੁੰਮੇਵਾਰ ਸ਼ਰੇਆਮ ਘੁੰਮ ਰਹੇ ਹਨ। ਪੀੜਤ ਪਰਿਵਾਰ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਦੂਜੇ ਪਾਸੇ ਥਾਣਾ ਇੰਚਾਰਜ ਗੁਰਨਾਮ ਸਿੰਘ ਨੇ ਪਰਿਵਾਰ ਵੱਲੋਂ ਪੁਲੀਸ ’ਤੇ ਲਗਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਇੱਕ ਔਰਤ ਸਮੇਤ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਜਿਨ੍ਹਾਂ ਵਿੱਚੋਂ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਬਾਕੀ ਦੋ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement