ਗੁਰੂ ਰਵਿਦਾਸ ਦੀ ਤਸਵੀਰ ਨਾਲ ਛੇੜਛਾੜ ਕਰਨ ’ਤੇ ਰੋਸ
06:46 AM Mar 26, 2025 IST
ਹਰਜੀਤ ਸਿੰਘ
ਜ਼ੀਰਕਪੁਰ, 25 ਮਾਰਚ
ਗੁਰੂ ਰਵਿਦਾਸ ਸਭਾ ਬਲਟਾਣਾ ਦੀ ਮੀਟਿੰਗ ਪ੍ਰਧਾਨ ਓਮ ਪ੍ਰਕਾਸ਼ ਚੋਪੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਲੰਘੇ ਦਿਨੀਂ ਗੁਰੂ ਰਵਿਦਾਸ ਦੀ ਤਸਵੀਰ ਨਾਲ ਪੋਸਟਰ ਲਾ ਕੇ ਛੇੜਛਾੜ ਕਰਨ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਕਾਰਵਾਈ ਨਾ ਹੋਣ ’ਤੇ ਸਮੂਹ ਮੈਂਬਰਾਂ ਵੱਲੋਂ ਰੋਸ ਦਾ ਪ੍ਰਗਟਾਵਾ ਕਰਦਿਆਂ ਇਸ ਮਾਮਲੇ ਵਿੱਚ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ। ਮੈਂਬਰਾਂ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀ ਸ਼ਰਾਰਤੀ ਅਨਸਰਾਂ ਨੂੰ ਬਚਾ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
Advertisement
Advertisement