ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਜਟ ’ਚ ਕਿਸਾਨੀ ਨੂੰ ਨਜ਼ਰਅੰਦਾਜ਼ ਕਰਨ ’ਤੇ ਰੋਸ

08:06 AM Jul 24, 2024 IST

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ/ਖਨੌਰੀ, 23 ਜੁਲਾਈ
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਖਨੌਰੀ ਬਾਰਡਰ ਤੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਤੋਂ ਕਿਸਾਨਾਂ ਨੂੰ ਨਿਰਾਸ਼ਾ ਹੋਈ ਹੈ। ਕਿਸਾਨ ਆਗੂਆਂ ਅਭਿਮਨਿਊ ਕੋਹਾੜ ਅਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਬਜਟ ਵਿੱਚ ਐੱਮਐੱਸਪੀ ਗਾਰੰਟੀ ਕਾਨੂੰਨ, ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਐੱਮਐੱਸਪੀ ਦੇਣ ਸਬੰਧੀ ਕੋਈ ਵੀ ਕਦਮ ਨਹੀਂ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸਾਲ ਖੇਤੀ ਬਜਟ ਕੁੱਲ ਬਜਟ ਦਾ 3.15 ਫੀਸਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਬਾਦੀ ਦਾ 50 ਫੀਸਦੀ ਹਿੱਸਾ ਹਨ ਅਤੇ ਬਜਟ ’ਚ ਇਨ੍ਹਾਂ ਲਈ ਸਿਰਫ਼ 3.15 ਫੀਸਦੀ ਬਜਟ ਰੱਖਣਾ ਮੰਦਭਾਗਾ ਹੈ।

Advertisement

Advertisement
Advertisement