ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਹਿਮਦਾਬਾਦ, ਸੂਰਤ ਵਿਚ 1,000 ਤੋਂ ਵੱਧ ਗੈਰਕਾਨੂੰਨੀ ਬੰਗਲਾਦੇਸ਼ੀ ਹਿਰਾਸਤ ’ਚ ਲਏ

02:14 PM Apr 26, 2025 IST
featuredImage featuredImage
Photo: REUTERS

ਅਹਿਮਦਾਬਾਦ, 26 ਅਪਰੈਲ

Advertisement

ਗੁਜਰਾਤ ਦੇ ਸ਼ਹਿਰਾਂ ਅਹਿਮਦਾਬਾਦ ਅਤੇ ਸੂਰਤ ਵਿਚ ਤਲਾਸ਼ੀ ਮੁਹਿੰਮਾਂ ਦੌਰਾਨ ਔਰਤਾਂ ਅਤੇ ਬੱਚਿਆਂ ਸਮੇਤ 1,000 ਤੋਂ ਵੱਧ ਗੈਰਕਾਨੂੰਨੀ ਬੰਗਲਾਦੇਸ਼ੀ ਪਰਵਾਸੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਗ੍ਰਹਿ ਰਾਜ ਮੰਤਰੀ ਹਰਸ਼ ਸਾਂਗਵੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਹਿਮਦਾਬਾਦ ਵਿਚ ਘੱਟੋ-ਘੱਟ 890 ਬੰਗਲਾਦੇਸ਼ੀਆਂ ਨੂੰ ਅਤੇ ਸੂਰਤ ਵਿਚ 134 ਨੂੰ ਹਿਰਾਸਤ ਵਿਚ ਲਿਆ ਗਿਆ, ਜੋ ਕਿ ਗੁਜਰਾਤ ਪੁਲੀਸ ਵੱਲੋਂ ਹੁਣ ਤੱਕ ਦੀ ਆਪਣੀ ਕਿਸਮ ਦੀ ਸਭ ਤੋਂ ਵੱਡੀ ਕਾਰਵਾਈ ਹੈ।

ਸਾਂਗਵੀ ਨੇ ਗੁਜਰਾਤ ਵਿਚ ਰਹਿ ਰਹੇ ਗੈਰ-ਕਾਨੂੰਨੀ ਪਰਵਾਸੀਆਂ ਨੂੰ ਆਪਣੀ ਮਰਜ਼ੀ ਨਾਲ ਪੁਲੀਸ ਅੱਗੇ ਆਤਮ ਸਮਰਪਣ ਕਰਨ ਦੀ ਚੇਤਾਵਨੀ ਦਿੱਤੀ, ਨਹੀਂ ਤਾਂ ਉਨ੍ਹਾਂ ਨੂੰ ਫੜ ਕੇ ਦੇਸ਼ ਨਿਕਾਲਾ ਦਿੱਤਾ ਜਾਵੇਗਾ। ਉਨ੍ਹਾਂ ਨੇ ਗੈਰ-ਕਾਨੂੰਨੀ ਪਰਵਾਸੀਆਂ ਨੂੰ ਪਨਾਹ ਦੇਣ ਵਾਲੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਵੀ ਚੇਤਾਵਨੀ ਦਿੱਤੀ ਹੈ।

Advertisement

ਸਾਂਗਵੀ ਨੇ ਸੂਰਤ ਵਿਚ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਵੀਡੀਓ-ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਹਿਰਾਸਤ ਵਿਚ ਲਏ ਗਏ ਵਿਅਕਤੀਆਂ ਨੇ ਗੁਜਰਾਤ ਆਉਣ ਤੋਂ ਪਹਿਲਾਂ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਰਹਿਣ ਲਈ ਪੱਛਮੀ ਬੰਗਾਲ ਤੋਂ ਪ੍ਰਾਪਤ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ। ਮੰਤਰੀ ਨੇ ਕਿਹਾ, "ਇਨ੍ਹਾਂ ਵਿਚੋਂ ਬਹੁਤ ਸਾਰੇ ਲੋਕ ਡਰੱਗ ਕਾਰਟੈਲ, ਮਨੁੱਖੀ ਤਸਕਰੀ ਵਿਚ ਸ਼ਾਮਲ ਹਨ ਅਤੇ ਜਿਵੇਂ ਕਿ ਅਸੀਂ ਦੇਖਿਆ ਕਿ ਕਿਵੇਂ ਹਾਲ ਹੀ ਵਿਚ ਗ੍ਰਿਫ਼ਤਾਰ ਕੀਤੇ ਗਏ ਚਾਰ ਬੰਗਲਾਦੇਸ਼ੀਆਂ ਵਿਚੋਂ ਦੋ ਅਲ-ਕਾਇਦਾ ਦੇ ਸਲੀਪਰ ਸੈੱਲਾਂ ਵਿਚ ਕੰਮ ਕਰਦੇ ਸਨ।"

ਉਨ੍ਹਾਂ ਕਿਹਾ, ‘‘ਇਨ੍ਹਾਂ ਬੰਗਲਾਦੇਸ਼ੀਆਂ ਦੇ ਪਿਛੋਕੜ ਅਤੇ ਗੁਜਰਾਤ ਵਿਚ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਦੇਸ਼ ਨਿਕਾਲਾ ਲਈ ਸਾਰੀਆਂ ਪ੍ਰਕਿਰਿਆਵਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਪ੍ਰਬੰਧ ਕੀਤੇ ਗਏ ਹਨ"। -ਪੀਟੀਆਈ

Advertisement
Tags :
Punjabi NewsPunjabi Tribuneਪੰਜਾਬੀ ਖ਼ਬਰਪੰਜਾਬੀ ਟ੍ਰਿਬਿੳੂਨ