ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਂਹ ਕਾਰਨ ਝੋਨੇ ਅਤੇ ਗੰਨੇ ਦੀ ਫ਼ਸਲ ਨੁਕਸਾਨੀ

08:48 AM Sep 28, 2024 IST
ਮੀਂਹ ਕਾਰਨ ਵਿਛੀ ਝੋਨੇ ਦੀ ਫਸਲ।

ਵਰਿੰਦਰਜੀਤ ਸਿੰਘ ਜਗੋਵਾਲ
ਕਾਹਨੂੰਵਾਨ, 27 ਸਤੰਬਰ
ਇਲਾਕੇ ਵਿੱਚ ਭਾਰੀ ਮੀਂਹ ਪੈਣ ਕਾਰਨ ਝੋਨੇ ਅਤੇ ਗੰਨੇ ਦੀ ਫ਼ਸਲ ਕਾਫ਼ੀ ਪ੍ਰਭਾਵਿਤ ਹੋਈ ਹੈ। ਕਿਸਾਨ ਜਰਨੈਲ ਸਿੰਘ ਲਾਧੂਪੁਰ ਅਤੇ ਸੁਖਵੰਤ ਸਿੰਘ ਸਠਿਆਲੀ ਨੇ ਦੱਸਿਆ ਕਿ ਬੀਤੇ ਸਮੇਂ ਤੇਜ਼ ਗਰਮੀ ਪੈਣ ਤੋਂ ਬਾਅਦ ਅੱਜ ਭਾਰੀ ਮੀਂਹ ਆਉਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੱਕਣ ਨੇੜੇ ਪਹੁੰਚੀ ਝੋਨੇ ਦੀ ਫ਼ਸਲ ਮੀਂਹ ਕਾਰਨ ਵਿਛ ਗਈ ਹੈ। ਇਸ ਦਾ ਝਾੜ ’ਤੇ ਮਾੜਾ ਅਸਰ ਪਏਗਾ। ਉਨ੍ਹਾਂ ਨੇ ਦੱਸਿਆ ਕਿ ਪਰਮਲ ਅਤੇ ਹੋਰ ਪੱਕੀ ਹੋਈ ਝੋਨੇ ਦੀ ਫਸਲ ਅੱਜ ਦੇ ਮੀਂਹ ਕਾਰਨ ਜ਼ਿਆਦਾ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਗੰਨੇ ਦੀ ਫ਼ਸਲ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਣ ਕਾਰਨ ਗੰਨਾ ਕਾਸ਼ਤਕਾਰ ਕਿਸਾਨ ਵੀ ਨਿਰਾਸ਼ ਹਨ। ਉਨ੍ਹਾਂ ਅਨੁਮਾਨ ਲਾਇਆ ਕਿ 30 ਫ਼ੀਸਦ ਦੇ ਲਗਪਗ ਗੰਨੇ ਦੀ ਫ਼ਸਲ ਡਿੱਗ ਗਈ ਹੈ। ਇਸ ਫ਼ਸਲ ਦੀ ਕਟਾਈ ਅਤੇ ਛਿਲਾਈ ਕਰਨਾ ਵੀ ਮੁਸ਼ਕਿਲ ਹੋ ਜਾਵੇਗੀ। ਕਾਹਨੂੰਵਾਨ ਬੇਟ ਖੇਤਰ ਵਿੱਚ ਕਰੀਬ 25 ਫ਼ੀਸਦੀ ਝੋਨੇ ਦੀ ਫ਼ਸਲ ਦਾ ਨੁਕਸਾਨੀ ਗਈ ਹੈ। ਕਿਸਾਨਾਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

Advertisement

Advertisement