ਜ਼ਿਲ੍ਹਾ ਅੰਮ੍ਰਿਤਸਰ ’ਚ ਝੋਨੇ ਦੀ ਲੁਆਈ ਸ਼ੁਰੂ
10:47 AM Jun 16, 2024 IST
ਖੇਤਰੀ ਪ੍ਰਤੀਨਿਧ
ਅਮ੍ਰਿਤਸਰ, 15 ਜੂਨ
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਵਲੋਂ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ 2009’ ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ 15 ਜੂਨ ਨੂੰ ਬਲਾਕ ਵੇਰਕਾ ਦੇ ਪਿੰਡ ਮਾਨਾਵਾਲਾ ਕਲਾਂ ਵਿਖੇ ਝੋਨੇ ਦੀ ਲੁਆਈ ਸ਼ੁਰੂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ। ਇਸ ਲਈ ਜਿਨ੍ਹਾਂ ਕਿਸਾਨਾਂ ਨੇ ਪਰਮਲ ਕਿਸਮਾਂ ਦੀ ਲੁਆਈ ਕਰਨੀ ਹੈ, ਉਹ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪਰਮਲ ਕਿਸਮਾਂ ਨੂੰ ਹੀ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਜ਼ਰੂਰਤ ਦੇ ਖੇਤਾਂ ਵਿੱਚ ਖੁੱਲ੍ਹਾ ਪਾਣੀ ਨਾ ਛੱਡਿਆ ਜਾਵੇ ਅਤੇ ਪਾਣੀ ਦੀ ਵਰਤੋਂ ਕੇਵਲ ਲੋੜ ਅਨੁਸਾਰ ਹੀ ਕੀਤੀ ਜਾਵੇ।
Advertisement
Advertisement