ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਧਿਆਣਾ ਨੇੜਲੇ ਇਲਾਕਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ

11:38 AM Jun 16, 2024 IST
ਲੁਧਿਆਣਾ ਨੇੜਲੇ ਇੱਕ ਪਿੰਡ ’ਚ ਝੋਨਾ ਲਾਉਂਦੇ ਹੋਏ ਕਾਮੇ। ਫੋਟੋ: ਵਰਮਾ

ਸਤਵਿੰਦਰ ਬਸਰਾ
ਲੁਧਿਆਣਾ, 15 ਜੂਨ
ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣ ਤੋਂ ਰੋਕਣ ਅਤੇ ਝੋਨੇ ਦੀ ਬਿਜਾਈ ਵਾਲੇ ਸੀਜ਼ਨ ਵਿੱਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਇਸ ਵਾਰ ਸੂਬੇ ਵਿੱਚ ਝੋਨੇ ਦੀ ਲੁਆਈ ਦੋ ਭਾਗਾਂ ਵਿੱਚ ਵੰਡੀ ਗਈ ਹੈ। ਇਨ੍ਹਾਂ ਵਿੱਚੋਂ ਛੇ ਜ਼ਿਲ੍ਹਿਆਂ ਵਿੱਚ ਲੁਆਈ 11 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਜਦਕਿ ਲੁਧਿਆਣਾ ਸਮੇਤ ਹੋਰ ਕਈ ਜ਼ਿਲ੍ਹਿਆਂ ਵਿੱਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ।
ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਬਹੁਤੇ ਕਿਸਾਨਾਂ ਨੇ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਹੈ। ਸਬੰਧਤ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਇਨ੍ਹਾਂ ਸਾਰੇ ਹੀ ਜ਼ਿਲ੍ਹਿਆਂ ਵਿੱਚ ਫਸਲ ਦੇ ਪੱਕਣ ਤੱਕ ਰੋਜ਼ਾਨਾ ਲਗਾਤਾਰ ਅੱਠ ਘੰਟੇ ਬਿਜਲੀ ਸਪਲਾਈ ਦੇਣ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਦੂਜੇ ਪਾਸੇ ਪੀਏਯੂ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਿਛਲੇ 11 ਸਾਲਾਂ ਦੌਰਾਨ ਝੋਨੇ ਦੀਆਂ 11 ਕਿਸਮਾਂ ਦੀ ਸਿਫਾਰਸ਼ ਕੀਤੀ ਜਿਹੜੀਆਂ ਪਿਛੇਤੀ ਲੁਆਈ ਵਿੱਚ ਵੱਧ ਝਾੜ ਦਿੰਦੀਆਂ ਹਨ। ਖੋਜ ਤਜਰਬਿਆਂ ਦੇ ਅੰਕੜੇੇ ਦੱਸਦੇੇ ਹਨ ਕਿ ਵਧੇਰੇ ਝਾੜ ਲਈ ਪੀ ਆਰ ਕਿਸਮਾਂ ਦੀ ਲੁਆਈ 25 ਜੂਨ ਦੇ ਨੇੜੇ ਜਿਆਦਾ ਲਾਹੇਵੰਦ ਹੈ ਸਗੋਂ ਪੀ ਆਰ 126 ਜੁਲਾਈ ਮਹੀਨੇ ਵਿੱਚ ਲੁਆਈ ਦੇ ਤਹਿਤ ਬਿਹਤਰ ਪ੍ਰਦਰਸ਼ਨ ਕਰਦੀ ਹੈ। ਜੇਕਰ ਇਨ੍ਹਾਂ ਕਿਸਮਾਂ ਦੀ ਅਗੇਤੀ ਲੁਆਈ ਕੀਤੀ ਜਾਂਦੀ ਹੈ ਤਾਂ ਬੂਰ ਪੈਣ ਸਮੇਂ ਉੱਚ ਤਾਪਮਾਨ ਕਰਕੇ ਮੁੰਜਰਾਂ ਵਿੱਚ ਫੋਕ ਵੱਧ ਜਾਂਦੀ ਹੈ ਜੋ ਝਾੜ ਘਟਣ ਦਾ ਕਾਰਨ ਬਣਦੇ ਹਨ। ਦੂਜੇ ਪਾਸੇ ਪੰਜਾਬ ਵਿੱਚ ਮੌਨਸੂਨ ਦਾ ਸੀਜ਼ਨ ਜੁਲਾਈ ਦੇ ਪਹਿਲੇ ਜਾਂ ਦੂਜੇ ਹਫਤੇ ਸ਼ੁਰੂ ਹੁੰਦਾ ਹੈ।

Advertisement

Advertisement
Advertisement