ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨਾ: ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 409 ਕਰੋੜ ਦੀ ਅਦਾਇਗੀ

10:00 AM Nov 14, 2024 IST

ਪਰਮਜੀਤ ਸਿੰਘ
ਫਾਜ਼ਿਲਕਾ, 13 ਨਵੰਬਰ
ਜ਼ਿਲ੍ਹਾ ਫਾਜ਼ਿਲਕਾ ਦੇ ਕਿਸਾਨਾਂ ਨੂੰ ਸਰਕਾਰ ਵੱਲੋਂ ਖਰੀਦ ਗਏ ਝੋਨੇ ਦੀ ਨਾਲੋ-ਨਾਲ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 409.35 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਖਰੀਦ ਦੇ 48 ਘੰਟੇ ਵਿੱਚ ਅਦਾਇਗੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਸਰਕਾਰ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦਾ ਅੰਕੜਾ ਪਿਛਲੇ ਸਾਲ ਦੀ ਕੁੱਲ ਖਰੀਦ ਦੇ ਅੰਕੜੇ ਤੋਂ ਅੱਗੇ ਲੰਘ ਚੁੱਕਾ ਹੈ। ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1,92,561 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਬਿਨਾਂ ਲਿਫਟਿੰਗ ਦਾ ਕੰਮ ਵੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਾਲੋ-ਨਾਲ ਚੱਲ ਰਿਹਾ ਹੈ ਅਤੇ 72 ਘੰਟੇ ਵਿੱਚ ਲਿਫਟਿੰਗ ਕਰਨ ਦੀਆਂ ਸਰਕਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ 178563 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਮੰਡੀਆਂ ਵਿੱਚੋਂ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਸਰਕਾਰੀ ਏਜੰਸੀਆਂ ਤੋਂ ਇਲਾਵਾ ਪ੍ਰਾਈਵੇਟ ਵਪਾਰੀ ਵੀ ਝੋਨੇ ਦੀ ਖਰੀਦ ਕਰ ਰਹੇ ਹਨ।

Advertisement

Advertisement