ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖ਼ਰੀਦ ਅਤੇ ਕਿਸਾਨਾਂ ਨੂੰ ਅਦਾਇਗੀ ਫਟਾਫਟ ਹੋਈ: ਕਟਾਰੂਚੱਕ

08:36 AM Nov 09, 2023 IST
ਬਠਿੰਡਾ ਦੀ ਅਨਾਜ ਮੰਡੀ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਹੋਰ। -ਫੋਟੋ: ਪਵਨ ਸ਼ਰਮਾ

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ/ਮਾਨਸਾ, 8 ਨਵੰਬਰ
ਇਥੇ ਅੱਜ ਬਠਿੰਡਾ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਲਈ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ। ਉਨ੍ਹਾਂ ਦੱਸਿਆ ਕਿ ਅੱਜ ਤੱਕ ਸੂਬੇ ਦੇ ਕੁੱਲ 1854 ਖ਼ਰੀਦ ਕੇਂਦਰਾਂ ’ਚ 137 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 134 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਿਆ ਹੈ ਅਤੇ ਖ਼ਰੀਦੇ ਗਏ ਝੋਨੇ ਦੀ ਕਰੀਬ 95 ਫ਼ੀਸਦੀ ਅਦਾਇਗੀ ਜੋ ਲਗਪਗ 21 ਹਜ਼ਾਰ ਕਰੋੜ ਰੁਪਏ ਬਣਦੀ ਹੈ, ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਅੰਦਰ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ।
ਸ੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਫ਼ਸਲੀ ਵਿਭਿੰਨਤਾ ਨੂੰ ਅਪਣਾ ਕੇ ਘੱਟ ਪਾਣੀ ਨਾਲ ਪੈਦਾ ਹੋਣ ਵਾਲੀਆਂ ਫ਼ਸਲਾਂ ਬੀਜਣ ਨੂੰ ਤਰਜੀਹ ਦੇਣ। ਉਨ੍ਹਾਂ ਖੇਤੀ ਦੇ ਨਾਲ-ਨਾਲ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਦੀ ਵੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਥਾਂ ਪਰਾਲੀ ਪ੍ਰਬੰਧਨ ਲਈ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡੀਸੀ ਸ਼ੌਕਤ ਅਹਿਮਦ ਪਰੇ, ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਮੌਜੂਦ ਸਨ। ਇਸ ਦੌਰਾਨ ਕੈਬਨਿਟ ਮੰਤਰੀ ਕਟਾਰੂਚੱਕ ਨੇ ਮਾਨਸਾ ਦੀ ਅਨਾਜ ਮੰਡੀ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਇੱਥੇ ਖਰੀਦ ਪ੍ਰਬੰਧਾਂ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਰਾਜ ਦੀਆਂ ਸਾਰੀਆਂ ਹੀ ਅਨਾਜ ਮੰਡੀਆਂ ਵਿੱਚ ਕਿਸਾਨਾਂ, ਮਿੱਲਰਾਂ, ਆੜ੍ਹਤੀਆਂ, ਮਜ਼ਦੂਰਾਂ ਸਣੇ ਸਾਰੇ ਵਰਗਾਂ ਦੀ ਸਹੂਲਤ ਨੂੰ ਪ੍ਰਮੁੱਖ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਆਉਣ ਵਾਲੀ ਫ਼ਸਲ ਨੂੰ ਪੰਜਾਬ ਅੰਦਰ ਵੇਚਣ ਲਈ ਆਉਣ ਤੋਂ ਰੋਕਣ ਲਈ ਅੰਤਰਰਾਜੀ ਨਾਕੇ ਵੀ ਲਾਏ ਗਏ ਹਨ।

Advertisement

Advertisement