ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧੂਰੀ ਤੇ ਭਵਾਨੀਗੜ੍ਹ ’ਚ ਝੋਨੇ ਦੀ ਖ਼ਰੀਦ ਸ਼ੁਰੂ

11:27 AM Oct 09, 2024 IST
ਧੂਰੀ ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀ। -ਫੋਟੋ: ਸੋਢੀ

ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਧੂਰੀ, 8 ਅਕਤੂਬਰ
ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅੱਜ ਇੱਥੋਂ ਦੀ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸਡੀਐੱਮ ਵਿਕਾਸ ਹੀਰਾ, ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਇੰਚਾਰਜ ਰਾਜਵੰਤ ਸਿੰਘ ਘੁੱਲੀ, ਦਲਵੀਰ ਸਿੰਘ ਢਿੱਲੋਂ, ਰਮਨਦੀਪ ਸਿੰਘ ਰਮਨ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਸਣੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗਾ। ਇਸ ਮੌਕੇ ਸੈਕਟਰੀ ਮਨਪ੍ਰੀਤ ਸਿੰਘ ਤੇ ਡੀਐੱਮਓ ਜਸਪਾਲ ਸਿੰਘ ਮੌਜੂਦ ਸਨ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਇੱਥੇ ਅਨਾਜ ਮੰਡੀ ਵਿੱਚ ਅੱਜ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਮੰਡੀ ਵਿੱਚ ਝੋਨੇ ਦੀ ਖਰੀਦ, ਢੋਆਈ ਅਤੇ ਅਦਾਇਗੀ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਖਰੀਦ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਪੂਰੀ ਸ਼ਿੱਦਤ ਨਾਲ ਝੋਨੇ ਦੀ ਖਰੀਦ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਆੜਤੀਆਂ, ਮਜ਼ਦੂਰਾਂ ਅਤੇ ਝੋਨਾ ਵੇਚਣ ਆਏ ਹੋਏ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਵੀ ਕੀਤੀ।

Advertisement

ਡੀਸੀ ਨੇ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂ ਕਰਵਾਈ

ਝੋਨੇ ਦੀ ਬੋਲੀ ਸ਼ੁਰੂ ਕਰਵਾਉਂਦੇ ਹੋਏ ਡੀਸੀ ਡਾ. ਪਲਵੀ। ਫੋਟੋ: ਜੈਦਕਾ

ਅਮਰਗੜ੍ਹ: ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ ਮਾਲੇਰਕੋਟਲਾ ਦੀ ਡਿਪਟੀ ਕਮਿਸ਼ਨਰ ਡਾ. ਪਲਵੀ ਨੇ ਕਰਵਾਈ। ਇਸ ਮੌਕੇ ਡਾ. ਪਲਵੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਟੀਨਾ ਨੇ ਕਿਹਾ ਕਿ ਖਰੀਦ ਦੇ ਨਾਲ ਨਾਲ ਲਿਫਟਿੰਗ ਦੇ ਵੀ ਪੂਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਤੋਂ ਕਈ ਕਈ ਦਿਨ ਖਰੀਦ ਏਜੰਸੀਆਂ ਵੱਲੋਂ ਲਿਫਟਿੰਗ ਨਹੀਂ ਕਰਵਾਈ ਜਾਂਦੀ ਤੇ ਝੋਨੇ ਸੁੱਕ ਜਾਂਦਾ ਹੈ ਜਿਸ ਦਾ ਖਮਿਆਜ਼ਾ ਆੜ੍ਹਤੀਆਂ ਨੂੰ ਭੁਗਤਣਾ ਪੈਂਦਾ ਹੈ। ਇਸ ਮੌਕੇ ਕਿਸਾਨ ਜਸਵੀਰ ਸਿੰਘ ਅਲੀਪੁਰ ਨੇ ਦੱਸਿਆ ਕਿ ਮੰਡੀ ਵਿੱਚ 24 ਸਤੰਬਰ ਨੂੰ ਝੋਨੇ ਲੈ ਕੇ ਆਇਆ ਸੀ ਪਰ ਅਜੇ ਤੱਕ ਉਸ ਦੇ ਝੋਨੇ ਦੀ ਖਰੀਦ ਨਹੀਂ ਹੋਈ ਜਿਸ ਕਾਰਨ ਉਸ ਨੂੰ ਹਰ ਰੋਜ਼ ਢੇਰੀ ਦੀ ਰਾਖੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। -ਪੱਤਰ ਪ੍ਰੇਰਕ

ਐੱਸਡੀਐੱਮ ਵੱਲੋਂ ਸਮਾਣਾ ਮੰਡੀ ’ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਸਮਾਣਾ (ਸੁਭਾਸ਼ ਚੰਦਰ): ਉਪ ਮੰਡਲ ਮੈਜਿਸਟਰੇਟ ਸਮਾਣਾ ਤਰਸੇਮ ਚੰਦ ਨੇ ਅੱਜ ਸਮਾਣਾ ਅਨਾਜ ਮੰਡੀ ਦਾ ਦੌਰਾ ਕਰ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਖਰੀਦ ਏਜੰਸੀਆਂ ਨੂੰ ਮੰਡੀਆਂ ’ਚ ਆਏ ਝੋਨੇ ਦੀ ਨਾਲੋ ਨਾਲ ਖਰੀਦ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਖਰੀਦੇ ਝੋਨੇ ਦੀ ਮੰਡੀਆਂ ਵਿੱਚੋਂ ਲਿਫ਼ਟਿੰਗ ਵੀ ਤੇਜ਼ੀ ਨਾਲ ਕੀਤੀ ਜਾਵੇ। ਐੱਸਡੀਐੱਮ ਨੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਕਿਸਾਨ ਦੀ ਜਿਣਸ ਦੀ ਮੰਡੀ ’ਚ ਆਮਦ ਹੋਣ ਸਮੇਂ ਪੱਖਾ ਆਦਿ ਲੱਗਣ ਮਗਰੋਂ ਤੁਰੰਤ ਖਰੀਦ ਕਰਵਾਈ ਜਾਵੇ। ਤਰਸੇਮ ਚੰਦ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ’ਚ ਲਿਆਉਣ।

Advertisement

Advertisement