ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖ਼ਰੀਦ: ਮਾਨਸਾ ਦੇ ਕਿਸਾਨਾਂ ਨੂੰ 1366 ਕਰੋੜ ਦੀ ਅਦਾਇਗੀ

07:36 AM Nov 19, 2024 IST
ਮਾਨਸਾ ਵਿੱਚ ਝੋਨੇ ਦੀਆਂ ਬੋਰੀਆਂ ਟਰੱਕ ’ਚ ਲੱਦਦੇ ਹੋਏ ਕਾਮੇ।

ਜੋਗਿੰਦਰ ਸਿੰਘ ਮਾਨ
ਮਾਨਸਾ, 18 ਨਵੰਬਰ
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਫ਼ਸਲ ਦੀ ਖਰੀਦ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸੇ ਵਰਗ ਨੂੰ ਖਰੀਦ ਦੌਰਾਨ ਕਿਸੇੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6 ਲੱਖ 84 ਹਜ਼ਾਰ 774 ਮੀਟਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6 ਲੱਖ 29 ਹਜ਼ਾਰ 786 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 1366 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਦੀ ਕਿਸਾਨਾਂ ਨੂੰ ਆਨਲਾਈਨ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੇ ਝੋਨੇ ਦੀ ਨਿਰਧਾਰਤ ਸਮੇਂ ਅੰਦਰ ਲਿਫ਼ਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ, ਜਿਸ ਤਹਿਤ ਮੰਡੀਆਂ ਵਿੱਚੋਂ 5 ਲੱਖ 90 ਹਜ਼ਾਰ 918 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਖਰੀਦ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਖਰੀਦੀ ਗਈ ਫ਼ਸਲ ਵਿੱਚੋਂ ਪਨਗਰੇਨ ਵੱਲੋਂ 2 ਲੱਖ 13 ਹਜ਼ਾਰ 219 ਮੀਟਰਕ ਟਨ, ਮਾਰਕਫੈੱਡ ਵੱਲੋਂ 1 ਲੱਖ 81 ਹਜ਼ਾਰ 340 ਮੀਟਰਕ ਟਨ, ਪਨਸਪ ਵੱਲੋਂ 1 ਲੱਖ 58 ਹਜ਼ਾਰ 652 ਮੀਟਰਕ ਟਨ ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 76 ਹਜ਼ਾਰ 575 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

Advertisement

ਸਿਰਸਾ: ਮੰਡੀਆਂ ਵਿੱਚ 2,98,267 ਟਨ ਝੋਨੇ ਦੀ ਖ਼ਰੀਦ

ਸਿਰਸਾ: ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਖਰੀਦ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ 2,98,267 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਕੁੱਲ ਆਮਦ ਵਿੱਚੋਂ 1,33,046 ਮੀਟਰਕ ਟਨ ਖੁਰਾਕ ਅਤੇ ਸਪਲਾਈ ਵਿਭਾਗ ਵੱਲੋਂ 1,34,795 ਮੀਟਰਕ ਟਨ ਹੈਫੇਡ ਅਤੇ 30,426 ਮੀਟਰਕ ਟਨ ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ ਖਰੀਦੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਸਬੰਧਤ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡੀਸੀ ਨੇ ਦੱਸਿਆ ਕਿ ਬੜਾਗੁੜਾ ਮੰਡੀ ਵਿੱਚ 6752 ਮੀਟਰਿਕ ਟਨ, ਡੱਬਵਾਲੀ ਮੰਡੀ ਵਿੱਚ 53610 ਮੀਟਰਿਕ ਟਨ, ਕਾਲਾਂਵਾਲੀ ਮੰਡੀ ਵਿੱਚ 85586 ਮੀਟਰਿਕ ਟਨ, ਫੱਗੂ ਮੰਡੀ ਵਿੱਚ 9185 ਮੀਟਰਿਕ ਟਨ, ਰਾਣੀਆਂ ਮੰਡੀ ਵਿੱਚ 11095 ਮੀਟਰਿਕ ਟਨ ਤੇ ਰੋੜੀ ਵਿੱਚ 10347 ਮੀਟਰਿਕ ਟਨ ਝੋਨੇ ਖਰੀਦ ਕੀਤੀ ਗਈ ਹੈ। ਜ਼ਿਲ੍ਹੇ ਦੀਆਂ ਹੋਰ ਮੰਡੀਆਂ ਵਿੱਚ ਵੀ ਝੋਨੇ ਦੀ ਆਮਦ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨਾ ਸੁਕਾ ਕੇ ਮੰਡੀ ਵਿੱਚ ਲਿਆਉਣ। -ਨਿੱਜੀ ਪੱਤਰ ਪ੍ਰੇਰਕ

Advertisement
Advertisement