ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਲਾਂਵਾਲੀ ’ਚ ਮਜ਼ਦੂਰਾਂ ਦੀ ਹੜਤਾਲ ਕਾਰਨ ਝੋਨੇ ਦੀ ਖਰੀਦ ਪ੍ਰਭਾਵਿਤ

10:58 AM Oct 13, 2024 IST

ਪੱਤਰ ਪ੍ਰੇਰਕ
ਕਾਲਾਂਵਾਲੀ, 12 ਅਕਤੂਬਰ
ਪ੍ਰਮੁੱਖ ਸਕੱਤਰ ਵਿਜੇੇਂਦਰ ਕੁਮਾਰ ਵੱਲੋਂ ਮਜ਼ਦੂਰੀ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ ਨੂੰ ਭਰੋਸਾ ਦੇਣ ਦੇ ਬਾਵਜੂਦ ਕਿਸੇ ਅਧਿਕਾਰੀ ਨੇ ਮਜ਼ਦੂਰਾਂ ਨਾਲ ਗੱਲ ਨਹੀਂ ਕੀਤੀ ਜਿਸ ਕਾਰਨ ਮਜ਼ਦੂਰਾਂ ਨੇ ਮੰਡੀ ਵਿੱਚ ਕੰਮ ਬੰਦ ਕਰਕੇ ਐਡੀਸ਼ਨਲ ਅਨਾਜ ਮੰਡੀ ਵਿੱਚ ਹੜਤਾਲ ਸ਼ੁਰੂ ਕਰ ਦਿੱਤੀ। ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮੁਕੇਸ਼ ਕੁਮਾਰ ਨੇ ਦੱਸਿਆ ਕਿ ਅਧਿਕਾਰੀਆਂ ਦੀ ਮਿਲੀਭੁਗਤ ਕਾਰਨ ਕੁਝ ਸਾਲਾਂ ਤੋਂ ਮੰਡੀ ਵਿੱਚ ਆ ਰਿਹਾ ਝੋਨਾ ਸਿੱਧਾ ਸ਼ੈਲਰਾਂ ਵਿੱਚ ਜਾਂ ਐਡੀਸ਼ਨਲ ਦਾਣਾ ਮੰਡੀ ਵਿੱਚ ਉਤਾਰਿਆ ਜਾਂਦਾ ਹੈ ਅਤੇ ਨਾ ਤਾਂ ਇਸ ਦੀ ਪੂਰੀ ਤਰ੍ਹਾਂ ਸਫਾਈ ਕੀਤੀ ਜਾਂਦੀ ਹੈ ਅਤੇ ਇਸ ਨੂੰ ਬਿਨਾਂ ਸਫਾਈ ਦੇ ਬੈਗਾਂ ਵਿੱਚ ਭਰਿਆ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਮਜ਼ਦੂਰ ਵਰਗ ਦਾ ਰੁਜ਼ਗਾਰ ਖੋਹ ਲਿਆ ਗਿਆ ਹੈ। ਪਿਛਲੇ ਤਿੰਨ-ਚਾਰ ਸਾਲਾਂ ਤੋਂ ਅਜਿਹਾ ਹੋਣ ਕਾਰਨ ਮਜ਼ਦੂਰ ਪੂਰੀ ਤਰ੍ਹਾਂ ਬੇਰੁਜ਼ਗਾਰ ਹੋ ਗਏ ਹਨ।

Advertisement

Advertisement