For the best experience, open
https://m.punjabitribuneonline.com
on your mobile browser.
Advertisement

ਝੋਨੇ ਦੀ ਖਰੀਦ: ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਧਰਨਾ ਸਮਾਪਤ

07:39 PM Oct 19, 2024 IST
ਝੋਨੇ ਦੀ ਖਰੀਦ  ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਧਰਨਾ ਸਮਾਪਤ
Advertisement

ਰੁਚਿਕਾ ਐਮ ਖੰਨਾ
ਚੰਡੀਗੜ੍ਹ, 19 ਅਕਤੂਬਰ
ਸੰਯੂਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਦੇ ਵਫਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਮਿਲਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਸ਼ਾਮ ਵੇਲੇ ਮੀਟਿੰਗ ਲਈ ਸੱਦਾ ਦਿੱਤਾ ਸੀ ਜਿਸ ਤਹਿਤ ਕਿਸਾਨ ਭਵਨ ਵਿਚ ਦੋ ਘੰਟੇ ਮੀਟਿੰਗ ਕੀਤੀ ਗਈ।
ਧਰਨਾ ਸਮਾਪਤ ਕਰਨ ਦਾ ਐਲਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਟਿੰਗ ਤੋਂ ਬਾਅਦ ਕੀਤਾ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਲੇਟ ਹੋ ਗਈ ਹੈ ਅਤੇ ਮੰਡੀਆਂ ਵਿੱਚੋਂ ਝੋਨੇ ਦੀ ਕੁੱਲ ਆਮਦ ਵਿੱਚੋਂ ਮਹਿਜ਼ 14.30 ਫੀਸਦੀ ਲਿਫਟਿੰਗ ਹੋਈ ਹੈ। ਇਸ ਕਾਰਨ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਏ ਹਨ।

Advertisement

Advertisement
Advertisement
Author Image

sukhitribune

View all posts

Advertisement