ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖਰੀਦ: ਸਿਆਸੀ ਆਗੂਆਂ ਦੇ ਘਰਾਂ ਤੇ ਟੌਲ ਪਲਾਜ਼ਿਆਂ ’ਤੇ ਮੋਰਚੇ ਜਾਰੀ

10:58 AM Oct 28, 2024 IST
ਚੌਕ ਜੱਸੀ ਪੌ ਵਾਲੀ ਵਿਚ ਧਰਨੇ ਦੌਰਾਨ ਸੰਬੋਧਨ ਕਰਦਾ ਹੋਇਆ ਇਕ ਆਗੂ।

ਸ਼ਗਨ ਕਟਾਰੀਆ
ਬਠਿੰਡਾ, 27 ਅਕਤੂਬਰ
ਝੋਨੇ ਦੀ ਬੇਕਦਰੀ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਜ਼ਿਲ੍ਹੇ ਵਿਚਲੇ ਚਾਰ ਟੌਲ ਪਲਾਜ਼ਿਆਂ ਅਤੇ ਸਿਆਸੀ ਨੇਤਾਵਾਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਬਾ-ਦਸਤੂਰ ਜਾਰੀ ਹਨ।
ਬੁਲਾਰਿਆਂ ਨੇ ਕਿਹਾ ਕਿ ਝੋਨੇ ਦੀ ਖਰੀਦ ’ਤੇ ਸਿਆਸੀ ਵੋਟ ਪਾਰਟੀਆਂ ‘ਸਿਆਸੀ ਰੋਟੀਆਂ’ ਸੇਕਣੀਆਂ ਬੰਦ ਕਰ ਕੇ ਕਿਸਾਨਾਂ ਦੀ ਝੋਨੇ ਦੀ ਫਸਲ ਦੀ ਖਰੀਦ ਅਤੇ ਚੁਕਾਈ ਦਾ ਹੱਲ ਕਰਨ। ਉਨ੍ਹਾਂ ਕਿਹਾ ਵਿਸ਼ਵ ਵਪਾਰ ਸੰਸਥਾ ਵੱਲੋਂ ਸਾਮਰਾਜ ਪੱਖੀ ਨੀਤੀਆਂ ਲਾਗੂ ਕਰਵਾਉਣ ਦੇ ਮੰਤਵ ਅਧੀਨ ਸਰਕਾਰਾਂ ਝੋਨੇ ਦੀ ਖਰੀਦ ਤੇ ਚੁਕਵਾਈ ਦੇ ਮਸਲੇ ਹੱਲ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਰਾਹੀਂ ਕਾਰਪੋਰੇਟ ਘਰਾਣੇ ਐੱਮਐੱਸਪੀ ਅਤੇ ਸਰਕਾਰੀ ਖਰੀਦ ਬੰਦ ਕਰਨਾ ਚਾਹੁੰਦੇ ਹਨ ਤਾਂ ਜੋ ਖੁੱਲ੍ਹੀ ਮੰਡੀ ਰਾਹੀਂ ਅਨਾਜ ਸਸਤੇ ਰੇਟਾਂ ’ਤੇ ਖਰੀਦ ਕੇ ਖੇਤੀ ਸੈਕਟਰ ’ਤੇ ਕਬਜ਼ਾ ਕੀਤਾ ਜਾ ਸਕੇ।
ਕਿਸਾਨ ਆਗੂਆਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਕੀਤੀ ਸਖ਼ਤੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਝੋਨੇ ਦੀ ਪਰਾਲੀ ਦੇ ਸੰਭਾਲ ਦਾ ਪ੍ਰਬੰਧ ਕਰੇ ਜਾਂ ਝੋਨੇ ’ਤੇ 200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਿਸਾਨਾਂ ਨੂੰ ਬੋਨਸ ਦਿੱਤਾ ਜਾਵੇ। ਉਨ੍ਹਾਂ ਸਰਕਾਰ ’ਤੇ ਦੋਸ਼ ਲਾਇਆ ਕਿ ਖੇਤੀ ਨੂੰ ਫੇਲ੍ਹ ਕਰਨ ਲਈ ਸਰਕਾਰ ਨੇ ਡੀਏਪੀ ਦਾ ਸਟਾਕ 30 ਪ੍ਰਤੀਸ਼ਤ ਘੱਟ ਮੰਗਵਾਇਆ ਹੈ। ਉਨ੍ਹਾਂ ਡੀਏਪੀ ਦੀ ਨਿਰਵਿਘਨ ਸਪਲਾਈ ਦੇਣ ਦੀ ਮੰਗ ਕੀਤੀ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਝੋਨੇ ਦੀ ਖਰੀਦ ਅਤੇ ਹੋਰਨਾਂ ਮੰਗਾਂ ਦੀ ਪੂਰਤੀ ਲਈ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਘਰ ਅੱਗੇ ਲਾਏ ਮੋਰਚੇ ਅੱਜ ਗਿਆਰਵੇਂ ਦਿਨ ਵੀ ਜਾਰੀ ਰਹੇ। ਇਸ ਮੌਕੇ ਕਿਸਾਨਾਂ ਅਤੇ ਬੀਬੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮੌੜ ਮੰਡੀ (ਪੱਤਰ ਪ੍ਰੇਰਕ): ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਵਾਉਣ ਲਈ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੇ ਘਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ। ਦੂਜੇ ਪਾਸੇ ਕਿਸਾਨ ਸੇਖਪੁਰਾ ਟੌਲ ਪਲਾਜ਼ੇ ’ਤੇ ਵੀ ਡਟੇ ਹੋਏ ਹਨ।

Advertisement

ਜੱਸੀ ਪੌ ਵਾਲੀ ਚੱਕ ਵਿਚ ਬੇਮਿਆਦੀ ਮੋਰਚਾ ਦੂਜੇ ਦਿਨ ਵੀ ਰਿਹਾ ਜਾਰੀ

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਝੋਨੇ ਦੀ ਮੱਠੀ ਖਰੀਦ ਅਤੇ ਹੋਰ ਮੰਗਾਂ ਨੂੰ ਲੈ ਕੇ ਜੱਸੀ ਪੌ ਵਾਲੀ ਚੌਕ ਵਿੱਚ ਬੇਮਿਆਦੀ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਕਰਨਾ ਲਿਫਟਿੰਗ ਦਾ ਪ੍ਰਬੰਧ ਨਾ ਅਤੇ ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਤੇ ਕਿਸਾਨਾਂ ਨੂੰ ਡੀਏਪੀ ਦੀ ਸਪਲਾਈ ਨਾ ਦੇਣਾ ਅਤੇ ਨਾਲ ਵਾਧੂ ਸਮਾਨ ਦੇਣਾ ਤੇ ਝੋਨੇ ਦੀ ਪਰਾਲੀ ਦਾ ਠੋਸ ਪ੍ਰਬੰਧ ਨਾ ਕਰਨ ’ਤੇ ਕੱਲ੍ਹ ਤੋਂ ਅਣਮਿੱਥੇ ਸਮੇਂ ਲਈ ਜੱਸੀ ਪੌ ਵਾਲੀ ਚੌਂਕ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਅਣਮਿੱਥੇ ਸਮੇਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਇਸ ਧਰਨੇ ਕਾਰਨ ਲੋਕਾਂ ਨੂੰ ਬੇਹੱਦ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਮ ਨਾਲੋਂ ਢਾਈ ਗੁਣਾ ਸਮਾਂ ਅਤੇ ਡੇਢ ਗੁਣਾ ਸਫ਼ਰ ਵੱਧ ਤੈਅ ਕਰਨਾ ਪਿਆ ਹੈ। ਉਨ੍ਹਾਂ ਸਰਕਾਰ ਨੂੰ ਮੰਗਾਂ ਮੰਨਣ ਸਮੇਤ ਧਰਨਾਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੜਕਾਂ ਰੋਕਣ ਦੀ ਬਜਾਏ ਸਿਆਸੀ ਆਗੂਆਂ ਅਤੇ ਅਧਿਕਾਰੀਆਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਬੈਠ ਕੇ ਰੋਸ ਪ੍ਰਦਰਸ਼ਨ ਕਰਨ ਕਿਉਂ ਕਿ ਖੱਜਲ ਹੋ ਰਹੇ ਲੋਕਾਂ ਦਾ ਝੋਨੇ ਦੀ ਖਰੀਦ ਨਾ ਹੋਣ ’ਚ ਕੋਈ ਕਸੂਰ ਨਹੀਂ ਹੈ।

Advertisement
Advertisement