ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨਾ: ਅਫ਼ਸਰਾਂ ਤੇ ਵਿਧਾਇਕਾਂ ਵੱਲੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ

11:02 AM Oct 13, 2024 IST
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਨਾਜ ਮੰਡੀ ਵਿਚ ਝੋਨੇ ਦੀ ਬੋਲੀ ਲਗਵਾਉਂਦੇ ਹੋਏ।

ਜੋਗਿੰਦਰ ਸਿੰਘ ਮਾਨ
ਮਾਨਸਾ, 12 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ 13 ਅਕਤੂਬਰ ਨੂੰ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਸੜਕਾਂ ਜਾਮ ਕਰਨ ਦੇ ਐਲਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਅੱਜ ਛੁੱਟੀ ਵਾਲੇ ਦਿਨ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਤੇ ਪੇਂਡੂ ਖਰੀਦ ਕੇਂਦਰਾਂ ਵਿੱਚ ਜਾਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਖ਼ਤ ਆਦੇਸ਼ ਕੀਤੇ ਹਨ ਜਿਸ ਤੋਂ ਬਾਅਦ ਅੱਜ ਆਮ ਦਿਨਾਂ ਨਾਲੋਂ ਤੇਜ਼ੀ ਨਾਲ ਝੋਨੇ ਦੀ ਖਰੀਦ ਕੀਤੀ ਗਈ। ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਰਾਜ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਜ਼ੀਰ ਤੇ ਵਿਧਾਇਕ ਵੀ ਖਰੀਦ ਕੇਂਦਰਾਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ। ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ, ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਅਤੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਆਪੋ-ਆਪਣੀਆਂ ਸਬ-ਡਵੀਜ਼ਨਾਂ ਦੇ ਐਸਡੀਐਮਜ਼ ਨਾਲ ਖਰੀਦ ਪ੍ਰਬੰਧਾਂ ਦਾ ਮੀਟਿੰਗ ਕਰਕੇ ਜਾਇਜ਼ਾ ਲਿਆ।
ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਦਾ ਬੰਦੋਬਸਤ ਤੁਰੰਤ ਕੀਤਾ ਜਾਵੇ ਅਤੇ ਖਰੀਦੇ ਹੋਏ ਝੋਨੇ ਦਾ ਭੁਗਤਾਨ 48 ਘੰਟਿਆਂ ਤੋਂ ਪਹਿਲਾਂ ਕਰਨਾ ਲਾਜ਼ਮੀ ਯਕੀਨੀ ਬਣਾਇਆ ਜਾਵੇ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਜਥੇਬੰਦੀਆਂ ਨੇ ਸੜਕੀ ਆਵਾਜਾਈ ਸ਼ਾਂਤੀਪੂਰਵਕ ਰੋਕਣ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Advertisement

Advertisement