ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੌਨਸੂਨ ਕਮਜ਼ੋਰ ਪੈਣ ਕਾਰਨ ਝੋਨਾ ਸੁੱਕਣ ਲੱਗਿਆ

08:01 AM Jul 22, 2024 IST
ਮਾਨਸਾ ਨੇੜੇ ਖੇਤਾਂ ’ਚ ਇੱਕ ਕਿਸਾਨ ਝੋਨਾ ਸੁੱਕਣ ਕਾਰਨ ਮੀਂਹ ਲਈ ਅਰਜ਼ੋਈ ਕਰਦਾ ਹੋਇਆ।

ਪੱਤਰ ਪ੍ਰੇਰਕ
ਮਾਨਸਾ, 21 ਜੁਲਾਈ
ਮਾਲਵਾ ਪੱਟੀ ਵਿਚ ਮੌਨਸੂਨ ਮੱਠਾ ਪੈਣ ਕਰਨ ਝੋਨੇ ਦੇ ਖੇਤਾਂ ਵਿਚ ਪਾਣੀ ਖੜ੍ਹਾਂਉਣਾ ਮੁਸ਼ਕਲ ਹੋ ਗਿਆ ਹੈ। ਸਾਉਣ ਮਹੀਨੇ ਦਾ ਪਹਿਲਾ ਹਫ਼ਤਾ ਸੁੱਕਾ ਲੰਘਣ ਕਾਰਨ ਕਿਸਾਨ ਖੇਤਾਂ ਵਿੱਚ ਮੋਟਰਾਂ ਰਾਹੀਂ ਝੋਨੇ ਨੂੰ ਪਾਣੀ ਦੇ ਰਹੇ ਹਨ ਪਰ ਪਾਣੀ ਪੂਰਾ ਨਾ ਹੋਣ ਕਾਰਨ ਕਈ ਪਿੰਡਾਂ ਵਿੱਚ ਝੋਨਾ ਸੁੱਕਣ ਲੱਗਿਆ ਹੈ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਨੇ ਕਿਹਾ ਕਿ ਇਸ ਖੇਤਰ ਵਿਚ ਪਾਵਰ ਕਾਰਪੋਰੇਸ਼ਨ ਵੱਲੋਂ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਦੇਣ ਕਾਰਨ ਝੋਨੇ ਨੂੰ ਲਾਉਣ ਵਿਚ ਦਿੱਕਤ ਖੜ੍ਹੀ ਹੋਣ ਲੱਗੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਇੰਦਰ ਦੇਵਤਾ ਨਹੀਂ ਵਰ੍ਹਦਾ ਓਨਾ ਚਿਰ ਤੱਕ ਬਿਜਲੀ ਦੀ ਦਿੱਕਤ ਵੀ ਰਹਿਣੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਦਰਸ਼ਨ ਸਿੰਘ ਗੁਰਨੇ ਦਾ ਕਹਿਣਾ ਹੈ ਕਿ ਪੰਜਾਬ ਦੀ ਖੇਤੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਸਪਲਾਈ ਦੁੱਗਣੀ ਕਰਨ ਦੀ ਲੋੜ ਹੈ ਅਤੇ ਖੇਤੀ ਖੇਤਰ ਨੂੰ 16 ਘੰਟੇ ਰੋਜ਼ਾਨਾ ਬਿਜਲੀ ਦੇਣ ਦੀ ਲੋੜ ਹੈ। ਪੰਜਾਬ ਵਿੱਚ ਮੌਨਸੂਨ ਕਮਜ਼ੋਰ ਹੋਣ ਤੋਂ ਬਾਅਦ ਤਾਪਮਾਨ ਵੱਧਣਾ ਸ਼ੁਰੂ ਹੋ ਗਿਆ ਹੈ। ਮਾਲਵਾ ਖੇਤਰ ਦੇ ਬਠਿੰਡਾ ਸਮੇਤ ਕਈ ਹੋਰ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਚਲਾ ਗਿਆ ਹੈ। ਮੌਸਮ ਮਹਿਕਮੇ ਮੁਤਾਬਕ ਅੱਜ ਪੱਛਮੀ ਗੜਬੜੀ ਸ਼ੁਰੂ ਹੋ ਗਈ ਹੈ ਜਿਸ ਕਰਕੇ ਮਾਲਵਾ ਦੇ 12 ਜ਼ਿਲ੍ਹਿਆਂ ਵਿੱਚ ਜੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮਾਨਸਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਰਨਾਲਾ, ਲੁਧਿਆਣਾ ਤੇ ਪਟਿਆਲਾ ਸ਼ਾਮਲ ਹਨ।

Advertisement

Advertisement
Advertisement