ਪਦਮਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਦਾ ਸਨਮਾਨ
07:41 AM Feb 05, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਫਰਵਰੀ
ਸਿੱਖ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਪਦਮਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਦੇ ਸਨਮਾਨ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਦੀ ਅਗਵਾਈ ਹੇਠ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਹਰਜਿੰਦਰ ਸਿੰਘ ਨੇ ਸੁਸਾਇਟੀ ਪ੍ਰਬੰਧਕਾਂ ਅਤੇ ਮਨਿੰਦਰ ਸਿੰਘ ਆਹੂਜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਨਹੀਂ ਬਲਕਿ ਸਮੁੱਚੀ ਸਿੱਖ ਕੌਮ ਦਾ ਸਨਮਾਨ ਹੈ। ਉਨ੍ਹਾਂ ਜਥੇਬੰਦੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਸੇਵਾ ਤੇ ਸਿਮਰਨ ਨਾਲ ਜੋੜਨ ਅਤੇ ਪਰਉਪਕਾਰੀ ਕਾਰਜਾਂ ਲਈ ਵਧਾਈ ਦਿੱਤੀ। ਇਸ ਮੌਕੇ ਜਸਦੀਪ ਸਿੰਘ ਕਾਉਂਕੇ, ਮਨਜੋਤ ਸਿੰਘ ਪਾਹਵਾ, ਤਰਲੋਚਨ ਸਿੰਘ ਮਨੋਚਾ, ਜਤਿੰਦਰ ਸਿੰਘ ਸਭਰਵਾਲ, ਅਮਰਜੀਤ ਸਿੰਘ ਸੋਨੂੰ, ਹਰਵਿੰਦਰ ਸਿੰਘ ਮਨੋਚਾ ਅਤੇ ਸੁਖਵਿੰਦਰ ਸਿੰਘ ਮਨੋਚਾ ਹਾਜ਼ਰ ਸਨ।
Advertisement
Advertisement
Advertisement