For the best experience, open
https://m.punjabitribuneonline.com
on your mobile browser.
Advertisement

ਪਦਮਸ੍ਰੀ ਡਾ. ਸੁਰਜੀਤ ਪਾਤਰ ਦੇ ਦੇਹਾਂਤ ਨਾਲ ਇੱਕ ਯੁੱਗ ਦਾ ਅੰਤ ਹੋਇਆ

07:58 AM May 12, 2024 IST
ਪਦਮਸ੍ਰੀ ਡਾ  ਸੁਰਜੀਤ ਪਾਤਰ ਦੇ ਦੇਹਾਂਤ ਨਾਲ ਇੱਕ ਯੁੱਗ ਦਾ ਅੰਤ ਹੋਇਆ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਮਈ
ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਸਿਰਨਾਵੇਂ ਪਦਮਸ੍ਰੀ ਡਾ. ਸੁਰਜੀਤ ਪਾਤਰ ਦੇ ਅਕਾਲ ਚਲਾਣੇ ਨਾਲ ਇਕ ਸੁਨਹਿਰੀ ਯੁੱਗ ਦੇ ਅੰਤ ਹੋ ਗਿਆ ਹੋ ਗਿਆ ਜਿਸ ਕਾਰਨ ਸਾਹਿਤ ਜਗਤ ਤੇ ਪੰਜਾਬੀਆਂ ’ਚ ਸੋਗ ਦੀ ਲਹਿਰ ਹੈ। ਸ੍ਰੀ ਪਾਤਰ ਦੇ ਅਕਾਲ ਚਲਾਣੇ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀਆਂ, ਲੇਖਕਾਂ ਤੇ ਬੁੱਧੀਜੀਵੀਆਂ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਪਾਤਰ ਦਾ ਸਦੀਵੀਂ ਵਿਛੋੜਾ ਉਨ੍ਹਾਂ ਦੇ ਪਰਿਵਾਰ ਲਈ ਹੀ ਨਹੀਂ ਬਲਕਿ ਸਮੁੱਚੇ ਪੰਜਾਬੀ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਨੇ ਪੰਜਾਬੀ ਸਾਹਿਤ ਨੂੰ ਅਮੀਰੀ ਬਖ਼ਸ਼ੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਬੀਰ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜ਼ੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲਾ ਨੇ ਦੁੱਖ ਪ੍ਰਗਟਾਇਆ। ਇਸੇ ਦੌਰਾਨ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਨੇ ਸੁਰਜੀਤ ਪਾਤਰ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਇਸ ਸਖ਼ਸ਼ ਦਾ ਤੁਰ ਜਾਣਾ ਸਾਰਿਆਂ ਲਈ ਮੰਦਭਾਗਾ ਹੈ। ਪੰਜਾਬ ਦੇ ਪ੍ਰਮੁੱਖ ਚਿੰਤਕ ਅਤੇ ਲੇਖਕ ਡਾ. ਪਾਲ ਕੌਰ, ਪਲਸ ਮੰਚ ਪੰਜਾਬ ਦੇ ਪ੍ਰਧਾਨ ਅਮੋਲਕ ਸਿੰਘ, ਡਾ. ਗੁਲਜ਼ਾਰ ਪੰਧੇਰ, ਜਸਪਾਲ ਮਾਨਖੇੜਾ, ਡਾ. ਅਨੂਪ ਸਿੰਘ, ਬਲਦੇਵ ਸਿੰਘ ਮੋਗਾ, ਕਿਰਪਾਲ ਕਜ਼ਾਕ, ਕੇਵਲ ਧਾਲੀਵਾਲ, ਡਾ. ਸੁਰਜੀਤ ਭੱਟੀ, ਡਾ. ਸਿਆਮ ਸੁੰਦਰ ਦੀਪਤੀ, ਹਰਭਜਨ ਸਿੰਘ ਬਾਜਵਾ, ਅਤਰਜੀਤ, ਪ੍ਰੋ. ਅਜਾਇਬ ਸਿੰਘ ਟਿਵਾਣਾ, ਸੁਰਿੰਦਰ ਗਿੱਲ, ਸਿਰੀ ਰਾਮ ਅਰਸ਼, ਸੰਜੀਵਨ ਸਿੰਘ, ਸਤਨਾਮ ਚਾਨਾ, ਗੁਰਨਾਮ ਕੰਵਰ, ਬਲਕਾਰ ਸਿੱਧੂ, ਡਾ. ਸੁਰਜੀਤ ਬਰਾੜ ਘੋਲੀਆ, ਰਮੇਸ਼ ਯਾਦਵ, ਡਾ. ਗੁਰਮੀਤ ਕੱਲਰਮਾਜਰੀ, ਮਦਨ ਵੀਰਾ, ਗੁਰਮੀਤ ਕੜਿਆਲਵੀ, ਹਰਮੀਤ ਵਿਦਿਆਰਥੀ, ਦਰਸ਼ਨ ਜੋਗਾ, ਹਰਵਿੰਦਰ ਭੰਡਾਲ, ਡਾ. ਹਰਭਗਵਾਨ, ਸੁਖਵਿੰਦਰ ਪੱਪੀ, ਪ੍ਰੋ. ਬਲਦੇਵ ਬੱਲੀ, ਹਰਜਿੰਦਰ ਸਿੰਘ ਸੂਰੇਵਾਲੀਆ, ਅਰਵਿੰਦਰ ਕੌਰ ਕਾਕੜਾ, ਕਮਲ ਗਿੱਲ, ਡਾ. ਸਰਬਜੀਤ ਕੌਰ ਸੋਹਲ, ਮਨਦੀਪ ਕੌਰ ਭੰਵਰਾ, ਜਸਵੀਰ ਝੱਜ, ਡਾ. ਗੁਰਮੇਲ ਸਿੰਘ, ਭਜਨਵੀਰ, ਜੈਪਾਲ, ਕੇ. ਐੱਲ ਗਰਗ, ਕੁਲਵੰਤ ਔਜਲਾ, ਸਰਦੂਲ ਸਿੰਘ ਔਜਲਾ, ਸੁਰਿੰਦਰ ਰਾਮਪੁਰੀ, ਪ੍ਰੋ. ਕੁਲਦੀਪ ਚੌਹਾਨ, ਡਾ. ਗੁਰਪ੍ਰੀਤ ਸਿੰਘ, ਸੁਭਾਸ਼ ਮਾਨਸਾ, ਜਨਰਲ ਸਕੱਤਰ ਡਾ. ਹਰਵਿੰਦਰ ਸਿਰਸਾ ਤੇ ਕਰਨੈਲ ਚੰਦ ਨੇ ਡਾ. ਪਾਤਰ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ। ਇਸੇ ਦੌਰਾਨ ਪਦਮਸ੍ਰੀ ਸੁਰਜੀਤ ਪਾਤਰ ਦੇ ਬੇਵਕਤੀ ਤੁਰ ਜਾਣ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਡਾ. ਹਰਜਿੰਦਰ ਸਿੰਘ ਅਟਵਾਲ ਤੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਸੁਰਜੀਤ ਪਾਤਰ ਦੀ ਬੇਵਕਤੀ ਮੌਤ ਨਾਲ ਪੰਜਾਬੀ ਸਾਹਿਤ ਤੇ ਪੰਜਾਬੀ ਸ਼ਾਇਰੀ ਦੇ ਇਕ ਯੁੱਗ ਦਾ ਅੰਤ ਹੋ ਗਿਆ ਹੈ। ਸਭਾ ਦੇ ਆਗੂ ਸੁਰਿੰਦਰਪ੍ਰੀਤ ਘਣੀਆਂ, ਸ਼ੈਲਿੰਦਰਜੀਤ ਰਾਜਨ, ਦਲਜੀਤ ਸਿੰਘ ਸਾਹੀ, ਬਲਵਿੰਦਰ ਸੰਧੂ, ਮਨਜੀਤ ਇੰਦਰਾ, ਭੁਪਿੰਦਰ ਕੌਰ ਪ੍ਰੀਤ, ਮੂਲ ਚੰਦ ਸ਼ਰਮਾ ਨੇ ਦੁੱਖ ਪ੍ਰਗਟਾਇਆ।
ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Advertisement

ਪੰਜਾਬ ਕਲਾ ਪਰਿਸ਼ਦ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਕਲਾ ਪਰਿਸ਼ਦ ਵੱਲੋਂ ਚੇਅਰਮੈਨ ਸੁਰਜੀਤ ਪਾਤਰ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਕਲਾ ਪਰਿਸ਼ਦ ਦੇ ਵਾਈਸ ਚੇਅਰਮੈਨ ਪ੍ਰੋ. ਯੋਗਰਾਜ ਦੀ ਪ੍ਰਧਾਨਗੀ ਹੇਠ ਹੋਈ ਸ਼ੋਕ ਸਭਾ ਵਿਚ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ, ਮੀਤ ਪ੍ਰਧਾਨ ਨਿਰਮਲ ਜੌੜਾ ਅਤੇ ਸਕੱਤਰ ਪ੍ਰੀਤਮ ਸਿੰਘ ਰੁਪਾਲ, ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਦੀਵਾਨ ਮਾਨਾ, ਉਪ ਪ੍ਰਧਾਨ ਜ਼ੋਇਆ ਰੇਖੀ ਸ਼ਰਮਾ ਅਤੇ ਸਕੱਤਰ ਮਦਨ ਲਾਲ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਸਰਬਜੋਤ ਕੌਰ ਸੋਹਲ ਅਤੇ ਕਲਾ ਪਰਿਸ਼ਦ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਯੋਗਰਾਜ ਨੇ ਕਿਹਾ ਕਿ ਪਾਤਰ ਦਾ ਚਲੇ ਜਾਣਾ ਕਲਾ ਅਤੇ ਸਾਹਿਤ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

Advertisement

ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਦੱੁਖ ਦਾ ਪ੍ਰਗਟਾਵਾ

ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਪਾਤਰ ਪੰਜਾਬੀਆਂ ਦੇ ਦਰਦ ਨੂੰ ਬਿਆਨ ਕਰਨ ਵਾਲਾ ਕਵੀ ਸੀ। ਸਰਦਾਰਾ ਸਿੰਘ ਜੌਹਲ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਪੰਜਾਬੀ ਦੇ ਚਿੰਤਨ ਅਤੇ ਅਦਬੀ ਹਲਕਿਆਂ ਵਿਚ ਵੱਡਾ ਖਲਾਅ ਪੈਦਾ ਹੋਇਆ ਹੈ। ਸਵਰਾਜਬੀਰ ਤੇ ਗੁਲਜ਼ਾਰ ਸਿੰਘ ਸੰਧੂ ਨੇ ਕਿਹਾ ਕਿ ਉਹ ਬੁਰੇ ਸਮਿਆਂ ਵਿੱਚ ਅਵਾਮੀ ਸੋਚ ਦਾ ਝੰਡਾਬਰਦਾਰ ਬਣੇ ਰਹਿਣ ਵਾਲਾ ਸਦੀਵੀਂ ਸ਼ਾਇਰ ਸੀ। ਪ੍ਰਗਤੀਸ਼ੀਲ ਲੇਖਕ ਸੰਘ ਦੇ ਪ੍ਰਧਾਨ ਸੁਰਜੀਤ ਜੱਜ ਅਤੇ ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਦੀਪ ਨੇ ਕਿਹਾ ਕਿ ਸੁਰਜੀਤ ਪਾਤਰ ਮਾਨਵੀ ਸੰਵੇਦਨਾਵਾਂ ਦਾ ਪ੍ਰਵਕਤਾ ਸੀ।

ਅਲਵਿਦਾ: ਅੰਮੜੀ ਮੈਨੂੰ ਆਖਣ ਲੱਗੀ, ਤੂੰ ਧਰਤੀ ਦਾ ਗੀਤ ਰਹੇਂਗਾ, ਪਦਮਸ੍ਰੀ ਹੋ ਕੇ ਵੀ ਪਾਤਰ ਤੂੰ ਮੇਰਾ ਸੁਰਜੀਤ ਰਹੇਂਗਾ

ਲੁਧਿਆਣਾ ਵਿੱਚ ਸ਼ਨਿਚਰਵਾਰ ਨੂੰ ਸ਼ਾਇਰ ਪਦਮਸ੍ਰੀ ਡਾ. ਸੁਰਜੀਤ ਪਾਤਰ ਦੀ ਮੌਤ ਮਗਰੋਂ ਭਾਵੁਕ ਹੁੰਦੇ ਹੋਏ ਉਨ੍ਹਾਂ ਦੇ ਪਰਿਵਾਰਕ ਮੈਂਬਰ

ਡਾ. ਪਾਤਰ ਦੇ ਘਰ ਸੋਗ ਪ੍ਰਗਟ ਕਰਨ ਪੁੱਜਦੇ ਹੋਏ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ। -ਫੋਟੋਆਂ: ਹਿਮਾਂਸ਼ੂ ਮਹਾਜਨ
Advertisement
Author Image

sukhwinder singh

View all posts

Advertisement