ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿ ਪ੍ਰਸ਼ੰਸਕ ਕਟੋਰਾ ਲੈ ਕੇ ਗੁਆਂਢੀ ਮੁਲਕ ਚਲੇ ਜਾਣ: ਯੋਗੀ

07:00 AM May 16, 2024 IST
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਮਹੋਬਾ ’ਚ ਚੋਣ ਰੈਲੀ ਕਰਦੇ ਹੋਏ। -ਫੋਟੋ: ਪੀਟੀਆਈ

ਮਹੋਬਾ (ਯੂਪੀ), 15 ਮਈ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਾਂਗਰਸ ਆਗੂ ਮਨੀ ਸ਼ੰਕਰ ਅਈਅਰ ਦੀ ਹਾਲ ਹੀ ਵਿੱਚ ਵਾਇਰਲ ਹੋਈ ਟਿੱਪਣੀ ਵੱਲ ਸਪਸ਼ਟ ਇਸ਼ਾਰਾ ਕਰਦਿਆਂ ਅੱਜ ਕਿਹਾ ਕਿ ਪਾਕਿਸਤਾਨ ਦੀ ਪ੍ਰਸ਼ੰਸਾ ਕਰਨ ਵਾਲੇ ਲੋਕਾਂ ਨੂੰ ਭੀਖ ਵਾਲਾ ਕਟੋਰਾ ਫੜ ਕੇ ਗੁਆਂਢੀ ਮੁਲਕ ਵਿੱਚ ਚਲੇ ਜਾਣਾ ਚਾਹੀਦਾ ਹੈ। ਹਮੀਰਪੁਰ ਹਲਕੇ ਤੋਂ ਭਾਜਪਾ ਉਮੀਦਵਾਰ ਪੁੁੁਸ਼ਪੇਂਦਰ ਸਿੰਘ ਚੰਦੇਲ ਦੇ ਹੱਕ ਵਿੱਚ ਇੱਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਯੋਗੀ ਨੇ ਦਾਅਵਾ ਕੀਤਾ ਕਿ ਸਿਰਫ਼ ਦੋ ਸੰਸਥਾਵਾਂ ਹੀ ਭਾਜਪਾ ਦਾ ਵਿਰੋਧ ਕਰਦੀਆਂ ਹਨ, ‘‘ਇੱਕ ਭਗਵਾਨ ਰਾਮ ਦਾ ਵਿਰੋਧ ਕਰਨ ਵਾਲੀ ਅਤੇ ਇੱਕ ਪਾਕਿਸਤਾਨ ਦੀ ਸ਼ਲਾਘਾ ਕਰਨ ਵਾਲੀ।’’ ਯੋਗੀ ਨੇ ਲੋਕਾਂ ਨੂੰ ਭਗਵਾਨ ਰਾਮ ਦੇ ਸ਼ਰਧਾਲੂਆਂ ’ਤੇ ਹਮਲਾ ਕਰਨ ਵਾਲਿਆਂ ਨੂੰ ਵੋਟ ਪਾਉਣ ਖ਼ਿਲਾਫ਼ ‘ਖਬਰਦਾਰ’ ਕੀਤਾ ਅਤੇ ਉਨ੍ਹਾਂ ਨੂੰ ‘ਪਾਪ’ ਦਾ ਭਾਗੀ ਨਾ ਬਣਨ ਦੀ ਅਪੀਲ ਕੀਤੀ। -ਪੀਟੀਆਈ

Advertisement

 

Advertisement
Advertisement