ਸਮਰ ਕੈਂਪ ਦੀ ਸਮਾਪਤੀ ਮੌਕੇ ਪੇਂਟਿੰਗ ਪ੍ਰਦਰਸ਼ਨੀ
07:27 AM Jul 02, 2024 IST
ਅੰਮ੍ਰਿਤਸਰ:
Advertisement
ਆਰਟ ਗੈਲਰੀ ਵਿੱਚ ਉੱਤਰੀ ਜ਼ੋਨ ਕਲਚਰਲ ਸੈਂਟਰ ਦੇ ਸਹਿਯੋਗ ਨਾਲ ‘11ਵੇਂ ਸਮਰ ਆਰਟ ਕੈਂਪ ਫੈਸਟੀਵਲ-2024’ ’ਚ ਹਿੱਸਾ ਲੈਣ ਵਾਲੇ ਸਿਖਿਆਰਥੀਆਂ ਵੱਲੋਂ ਤਿਆਰ ਪੇਟਿੰਗਾਂ ਦੀ ਪ੍ਰਦਰਸ਼ਨੀ ਲਗਾਈ ਗਈ। ਪੇਂਟਿੰਗ ਪ੍ਰਦਰਸ਼ਨੀ ਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਤੇ ਮੁੱਖ ਮਹਿਮਾਨ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਵਿਸ਼ੇਸ਼ ਮਹਿਮਾਨ ਧਰਮਿੰਦਰ ਸ਼ਰਮਾ ਦੁਆਰਾ ਕੀਤਾ ਗਿਆ। ਛੀਨਾ ਨੇ ਕਿਹਾ ਕਿ ਕੈਂਪ ਦੌਰਾਨ ਹਿੱਸਾ ਲੈਣ ਵਾਲੇ ਛੋਟੇ-ਛੋਟੇ ਬੱਚਿਆਂ ਦੁਆਰਾ ਤਿਆਰ ਕੀਤੀਆਂ ਗਈਆਂ ਵੱਖ-ਵੱਖ ਪੇਟਿੰਗਾਂ ਦੀ ਪ੍ਰਦਰਸ਼ਨੀ ਵਿੱਚ ਅਲੱਗ-ਅਲੱਗ ਵਿਸ਼ਿਆਂ ’ਤੇ ਬਣਾਈਆਂ ਕਲਾਕ੍ਰਿਤੀਆਂ ਨੂੰ ਦਰਸਾਇਆ ਗਿਆ ਹੈ। ਇਸ ਦੌਰਾਨ ਆਨਰੇਰੀ ਜਨਰਲ ਸਕੱਤਰ ਡਾ. ਪੀ.ਐਸ ਗਰੋਵਰ, ਵਿਜ਼ੁਅਲ ਆਰਟ ਸਕੱਤਰ ਸੁਖਪਾਲ ਸਿੰਘ, ਕਨਵੀਨਰ ਨਰਿੰਦਰ ਸਿੰਘ, ਸੀਨੀਅਰ ਵਾਈਸ ਚੇਅਰਮੈਨ ਬੀ.ਐਸ ਨੰਦਾ, ਨਰਿੰਦਰਜੀਤ ਸਿੰਘ ਆਰਕੀਟੈਕਟ, ਕੈਲੀਗ੍ਰਾਫਰ ਸੰਜੇ ਕੁਮਾਰ, ਨਰਿੰਦਰ ਨਾਥ ਕਪੂਰ ਆਦਿ ਸ਼ਖਸੀਅਤਾਂ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ
Advertisement
Advertisement
Related News
Advertisement