ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ 62 ਵਰਕਰ ਗ੍ਰਿਫ਼ਤਾਰ

08:30 AM Nov 09, 2023 IST

ਲਾਹੌਰ, 8 ਨਵੰਬਰ
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ 62 ਵਰਕਰ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਹਨ। ਇਨ੍ਹਾਂ ’ਤੇ ਮਈ ਵਿੱਚ ਫ਼ੌਜੀ ਟਿਕਾਣਿਆਂ ਉਪਰ ਹਮਲੇ ਕਰਨ ਦਾ ਦੋਸ਼ ਹੈ। ਪਾਕਿਸਤਾਨ ਵਿੱਚ ਆਮ ਚੋਣਾਂ ਦੇ ਐਲਾਨ ਮਗਰੋਂ ਦੇਸ਼ ਵਿੱਚ ਪੀਟੀਆਈ ਆਗੂਆਂ ਅਤੇ ਵਰਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਹੋ ਗਈ ਹੈ। ਪਾਰਟੀ ਮੁਤਾਬਕ ਹੁਣ ਤੱਕ 10 ਹਜ਼ਾਰ ਆਗੂਆਂ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਲਾਹੌਰ ਪੁਲੀਸ ਨੇ ਇਕ ਬਿਆਨ ਵਿੱਚ ਕਿਹਾ ਕਿ ਪੁਲੀਸ ਨੇ 9 ਮਈ ਨੂੰ ਲਾਹੌਰ ਕੋਰ ਕਮਾਂਡਰ ਦੇ ਘਰ ’ਤੇ ਹਮਲੇ ਅਤੇ ਇਕ ਪਲਾਜ਼ਾ ਨੂੰ ਅੱਗ ਲਾਉਣ ਦੇ ਦੋਸ਼ ਹੇਠ ਪੀਟੀਆਈ ਦੇ 62 ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਪੀਟੀਆਈ ਦੇ ਮੁਖੀ ਚੌਧਰੀ ਪਰਵੇਜ਼ ਇਲਾਹੀ ਦੀ ਰਿਹਾਇਸ਼ ’ਤੇ ਛਾਪਾ ਮਾਰ ਕੇ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਸਾਬਕਾ ਕਾਨੂੰਨਸਾਜ਼ ਮੇਜਰ (ਰਿਟਾਇਰਡ) ਤਾਹਿਰ ਸਾਦਿਕ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲੇ। ਇਲਾਹੀ ਪਹਿਲਾਂ ਹੀ ਜੇਲ੍ਹ ’ਚ ਬੰਦ ਹਨ। -ਪੀਟੀਆਈ

Advertisement

Advertisement