ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿ: ਪਹਿਲੀ ਮਹਿਲਾ ਚੀਫ ਜਸਟਿਸ ਬਣੀ ਆਲੀਆ ਨੀਲਮ

07:22 AM Jul 12, 2024 IST

ਲਾਹੌਰ, 11 ਜੁਲਾਈ
ਜਸਟਿਸ ਆਲੀਆ ਨੀਲਮ ਨੇ ਅੱਜ ਲਾਹੌਰ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ ਹੈ। ਉਹ ਪਾਕਿਸਤਾਨ ਦੀ ਪਹਿਲੀ ਮਹਿਲਾ ਹੈ ਜੋ ਕਿਸੇ ਹਾਈ ਕੋਰਟ ਦੇ ਚੀਫ ਜਸਟਿਸ ਦੇ ਅਹੁਦੇ ’ਤੇ ਪਹੁੰਚੀ ਹੈ। ਲਹਿੰਦੇ ਪੰਜਾਬ ਦੇ ਗਵਰਨਰ ਸਰਦਾਰ ਸਲੀਮ ਹੈਦਰ ਖਾਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਮਰੀਅਮ ਨਵਾਜ਼ ਵੀ ਸਹੁੰ ਚੁੱਕ ਸਮਾਗਮ ’ਚ ਹਾਜ਼ਰ ਸਨ। ਜਸਟਿਸ ਨੀਲਮ (57) ਲਾਹੌਰ ਹਾਈ ਕੋਰਟ ’ਚ ਜੱਜਾਂ ਦੀ ਸੀਨੀਅਰਤਾ ਸੂਚੀ ਵਿੱਚ ਤੀਜੇ ਸਥਾਨ ’ਤੇ ਸਨ ਪਰ ਪਾਕਿਸਤਾਨ ਦੇ ਚੀਫ ਜਸਟਿਸ ਕਾਜ਼ੀ ਫੈਜ਼ ਇਸਾ ਦੀ ਪ੍ਰਧਾਨਗੀ ਹੇਠਲੇ ਜੁਡੀਸ਼ਿਅਲ ਕਮਿਸ਼ਨ ਨੇ ਉਨ੍ਹਾਂ ਨੂੰ ਇਸ ਅਹੁਦੇ ਲਈ ਨਾਮਜ਼ਦ ਕਰਨ ਦਾ ਫ਼ੈਸਲਾ ਕੀਤਾ। -ਪੀਟੀਆਈ

Advertisement

Advertisement
Advertisement