ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ ਨੇ ਚੀਨ ਤੋਂ 10 ਅਰਬ ਯੁਆਨ ਦਾ ਹੋਰ ਕਰਜ਼ਾ ਮੰਗਿਆ

07:55 AM Oct 28, 2024 IST

ਇਸਲਾਮਾਬਾਦ, 27 ਅਕਤੂਬਰ
ਪਾਕਿਸਤਾਨ ਨੇ ਚੀਨ ਤੋਂ 10 ਅਰਬ ਯੁਆਨ ਦੇ ਵਾਧੂ ਕਰਜ਼ੇ ਦੀ ਮੰਗ ਕੀਤੀ ਹੈ। ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਚੀਨ ਤੋਂ ਲਿਆ 30 ਅਰਬ ਯੁਆਨ ਦਾ ਕਰਜ਼ਾ ਪਹਿਲਾਂ ਹੀ ਵਰਤ ਲਿਆ ਹੈ।
ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਨੇ ਵਾਸ਼ਿੰਗਟਨ ’ਚ ਵਿਸ਼ਵ ਬੈਂਕ ਅਤੇ ਕੌਮਾਂਤਰੀ ਮੁਦਰਾ ਫੰਡ ਦੀਆਂ ਸਾਲਾਨਾ ਮੀਟਿੰਗ ਦੌਰਾਨ ਚੀਨ ਦੇ ਉਪ ਵਿੱਤ ਮੰਤਰੀ ਲਿਆਓ ਮਿਨ ਨਾਲ ਮੁਲਾਕਾਤ ਕਰਕੇ ਕਰੰਸੀ ਅਦਲਾ-ਬਦਲੀ ਸਮਝੌਤੇ ਤਹਿਤ ਹੱਦ ਵਧਾ ਕੇ 40 ਅਰਬ ਯੁਆਨ ਕਰਨ ਦੀ ਅਪੀਲ ਕੀਤੀ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਾਕਿਸਤਾਨ ਨੇ ਕਰਜ਼ੇ ਦੀ ਲਿਮਿਟ ਵਧਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਚੀਨ ਉਸ ਦੀਆਂ ਸਾਰੀਆਂ ਅਪੀਲਾਂ ਨੂੰ ਰੱਦ ਕਰ ਚੁੱਕਾ ਹੈ। ਇਸ ਮਹੀਨੇ ਦੇ ਸ਼ੁਰੂ ’ਚ ਚੀਨੀ ਪ੍ਰਧਾਨ ਮੰਤਰੀ ਲੀ ਕਿਆਂਗ ਨੇ ਆਪਣੇ ਪਾਕਿਸਤਾਨ ਦੇ ਚਾਰ ਰੋਜ਼ਾ ਦੌਰੇ ਦੌਰਾਨ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਦੋ ਮੰਤਰੀਆਂ ਨਾਲ ਗੱਲਬਾਤ ਕਰਕੇ ਅਰਥਚਾਰੇ, ਨਿਵੇਸ਼ ਅਤੇ ਖੇਤਰੀ ਸੰਪਰਕ ਸਮੇਤ ਵੱਖ ਵੱਖ ਖੇਤਰਾਂ ’ਚ ਰਣਨੀਤਕ ਸਹਿਯੋਗ ਹੋਰ ਮਜ਼ਬੂਤ ਕਰਨ ਪ੍ਰਤੀ ਵਚਨਬੱਧਤਾ ਦੁਹਰਾਈ ਸੀ। ਦੋਵੇਂ ਆਗੂਆਂ ਨੇ ਚੀਨ-ਪਾਕਿਸਤਾਨ ਆਰਥਿਕ ਕੌਰੀਡੋਰ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਣ ’ਤੇ ਵੀ ਜ਼ੋਰ ਦਿੱਤਾ ਹੈ।
ਚੀਨ ਦੇ ਮੌਜੂਦਾ ਪ੍ਰਧਾਨ ਮੰਤਰੀ ਲੀ ਕਿਆਂਗ ਦਾ ਪਾਕਿਸਤਾਨ ਦੌਰਾ ਪਿਛਲੇ 11 ਸਾਲਾਂ ਵਿੱਚ ਕਿਸੇ ਚੀਨੀ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਦੱਸਿਆ ਗਿਆ ਹੈ। ਇਸ ਤੋਂ ਪਹਿਲਾਂ ਮਈ 2013 ਵਿੱਚ ਚੀਨ ਦੇ ਤਤਕਾਲੀ ਪ੍ਰਧਾਨ ਮੰਤਰੀ ਲੀ ਕੀਕਿਆਂਗ ਨੇ ਪਾਕਿਸਤਾਨ ਦਾ ਦੌਰਾ ਕੀਤਾ ਸੀ। -ਪੀਟੀਆਈ

Advertisement

Advertisement