ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ ਨੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕੀਤਾ: ਮੋਦੀ

03:13 PM Jun 06, 2025 IST
featuredImage featuredImage
(ANI Photo)

ਕੱਟੜਾ, 6 ਜੂਨ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ’ਤੇ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਰਾਦਾ ਭਾਰਤ ਵਿੱਚ ਫਿਰਕੂ ਝੜਪਾਂ ਸ਼ੁਰੂ ਕਰਨਾ ਅਤੇ ਸੈਰ-ਸਪਾਟੇ ’ਤੇ ਨਿਰਭਰ ਕਸ਼ਮੀਰੀ ਲੋਕਾਂ ਨੂੰ ਉਨ੍ਹਾਂ ਦੀ ਰੋਜ਼ੀ-ਰੋਟੀ ਤੋਂ ਵਾਂਝਾ ਕਰਨਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਸ਼ਮੀਰ ਘਾਟੀ ਲਈ ਪਹਿਲੀ ਰੇਲ ਸੇਵਾ ਨੂੰ ਹਰੀ ਝੰਡੀ ਦਿਖਾਉਣ ਅਤੇ ਚਨਾਬ ਨਦੀ ’ਤੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਬੋਲ ਰਹੇ ਸਨ।

ਇਹ ਵੀ ਪੜ੍ਹੋ: ਤਿੰਨ ਦਹਾਕਿਆਂ ਦੀ ਉਡੀਕ ਮੁੱਕੀ, ਪ੍ਰਧਾਨ ਮੰਤਰੀ ਮੋਦੀ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ ਉਦਘਾਟਨ

Advertisement

ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਰੁਜ਼ਗਾਰ ਪ੍ਰਦਾਨ ਕਰਦਾ ਹੈ ਅਤੇ ਲੋਕਾਂ ਵਿਚਕਾਰ ਜੋੜਨ ਵਾਲੀ ਕੜੀ ਵਜੋਂ ਕੰਮ ਕਰਦਾ ਹੈ, ਪਰ ਬਦਕਿਸਮਤੀ ਨਾਲ ਗੁਆਂਢੀ ਦੇਸ਼ ਮਨੁੱਖਤਾ, ਸਦਭਾਵਨਾ ਅਤੇ ਸੈਰ-ਸਪਾਟੇ ਦਾ ਦੁਸ਼ਮਣ ਹੈ। ਉਨ੍ਹਾਂ ਕਿਹਾ ਕਿ 22 ਅਪਰੈਲ ਨੂੰ ਪਹਿਲਗਾਮ ਵਿੱਚ ਜੋ ਹੋਇਆ ਉਹ ਇਸਦੀ ਇੱਕ ਉਦਾਹਰਣ ਹੈ। ਸ੍ਰੀ ਮੋਦੀ ਨੇ ਕਿਹਾ, ‘‘ਪਾਕਿਸਤਾਨ ਨੇ ਪਹਿਲਗਾਮ ਵਿੱਚ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕੀਤਾ ਹੈ। ਪਾਕਿਸਤਾਨ ਦਾ ਇਰਾਦਾ ਭਾਰਤ ਵਿੱਚ ਫਿਰਕੂ ਦੰਗੇ ਕਰਵਾਉਣਾ ਸੀ। ਉਹ ਕਸ਼ਮੀਰ ਦੇ ਲੋਕਾਂ ਤੋਂ ਉਨ੍ਹਾਂ ਦੀ ਕਮਾਈ ਖੋਹਣਾ ਚਾਹੁੰਦਾ ਸੀ ਇਸ ਲਈ ਪਾਕਿਸਤਾਨ ਨੇ ਸੈਰ-ਸਪਾਟੇ 'ਤੇ ਹਮਲਾ ਕੀਤਾ।’’ -ਪੀਟੀਆਈ

 

Advertisement