For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ ਵੱਲੋਂ ਜੈਸ਼ੰਕਰ ਦੇ ਦੌਰੇ ਦੌਰਾਨ ਦੁਵੱਲੀ ਗੱਲਬਾਤ ਦੀ ਸੰਭਾਵਨਾ ਰੱਦ

10:46 PM Oct 07, 2024 IST
ਪਾਕਿਸਤਾਨ ਵੱਲੋਂ ਜੈਸ਼ੰਕਰ ਦੇ ਦੌਰੇ ਦੌਰਾਨ ਦੁਵੱਲੀ ਗੱਲਬਾਤ ਦੀ ਸੰਭਾਵਨਾ ਰੱਦ
Advertisement

ਇਸਲਾਮਾਬਾਦ, 7 ਅਕਤੂਬਰ
Pakistan rules out talks with India on bilateral issues during Jaishankar's visit  ਪਾਕਿਸਤਾਨ ਨੇ ਸ਼ੰਘਾਈ ਸਹਿਯੋਗ ਸੰਸਥਾ (ਐੱਸਸੀਓ) ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਆਗਾਮੀ ਇਸਲਾਮਾਬਾਦ ਦੌਰੇ ਦੌਰਾਨ ਭਾਰਤ ਨਾਲ ਦੁਵੱਲੇ ਮੁੱਦਿਆਂ ’ਤੇ ਗੱਲਬਾਤ ਹੋਣ ਦੀ ਸੰਭਾਵਨਾ ਨੂੰ ਰੱਦ ਕੀਤਾ ਹੈ। ਭਾਰਤ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਇਸਲਾਮਾਬਾਦ ਵਿੱਚ ਹੋਣ ਵਾਲੇ ਐੱਸਸੀਓ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਵਾਲੇ ਵਫ਼ਦ ਦੀ ਅਗਵਾਈ ਜੈਸ਼ੰਕਰ ਕਰਨਗੇ। ਹਾਲਾਂਕਿ, ਜੈਸ਼ੰਕਰ ਨੇ ਵੀ ਪਹਿਲਾਂ ਹੀ ਇਸ ਦੌਰੇ ਦੌਰਾਨ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦੇ ਦੁਵੱਲੇ ਮੁੱਦੇ ’ਤੇ ਗੱਲਬਾਤ ਹੋਣ ਤੋਂ ਇਨਕਾਰ ਕੀਤਾ ਸੀ।
ਇਸ ਸਬੰਧੀ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੀ ਤਰਮਾਨ ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਇਸਲਾਮਾਬਾਦ ਵਿੱਚ 15 ਤੇ 16 ਅਕਤੂਬਰ ਨੂੰ ਐੱਸਸੀਓ ਮੈਂਬਰ ਦੇਸ਼ਾਂ ਦੀਆਂ ਸਰਕਾਰਾਂ ਦੇ ਮੁਖੀਆਂ ਦੀ 23ਵੀਂ ਕੌਂਸਲ ਕਰਵਾਈ ਜਾਵੇਗੀ। ਇਸ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਦੁਵੱਲੀ ਗੱਲਬਾਤ ਸਬੰਧੀ ਭਾਰਤ ਦੇ ਵਿਦੇਸ਼ ਮੰਤਰੀ ਦੇ ਬਿਆਨ ਆਪਣੇ ਆਪ ਵਿੱਚ ਸਭ ਕੁਝ ਕਹਿ ਰਹੇ ਹਨ। -ਪੀਟੀਆਈ

Advertisement

Advertisement
Advertisement
Author Image

Advertisement