ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਤਿਵਾਦੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਪਾਕਿਸਤਾਨ ਵੱਲੋਂ ਅਫ਼ਗਾਨਿਸਤਾਨ ਦੀ ਆਲੋਚਨਾ

08:04 AM Jul 01, 2024 IST

ਇਸਲਾਮਾਬਾਦ, 30 ਜੂਨ
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਇਸਲਾਮਾਬਾਦ ਦੇ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਪਾਕਿਸਤਾਨ-ਅਫ਼ਗਾਨਿਸਤਾਨ ਸਰਹੱਦ ’ਤੇ ਅਤਿਵਾਦੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਕਾਬੁਲ ਵਿਚਲੀ ਅਫ਼ਗਾਨ ਤਾਲਿਬਾਨ ਸਰਕਾਰ ਦੀ ਆਲੋਚਨਾ ਕੀਤੀ ਹੈ। ਆਸਿਫ਼ ਨੇ ਸ਼ਨਿਚਰਵਾਰ ਨੂੰ ‘ਬੀਬੀਸੀ ਉਰਦੂ’ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਕਿ ਪਾਕਿਸਤਾਨ ਨੇ ਅਤਿਵਾਦੀਆਂ ਨੂੰ ਪੱਛਮੀ ਸਰਹੱਦ ਵੱਲ ਭੇਜਣ ਲਈ 10 ਅਰਬ ਰੁਪਏ ਦੀ ਪੇਸ਼ਕਸ਼ ਵੀ ਕੀਤੀ ਹੈ। ‘ਜੀਓ ਨਿਊਜ਼’ ਨੇ ਆਸਿਫ਼ ਦੇ ਹਵਾਲੇ ਨਾਲ ਕਿਹਾ, ‘‘ਪਾਕਿਸਤਾਨ ਨੂੰ ਅਫ਼ਗਾਨਿਸਤਾਨ ਸਰਕਾਰ ਤੋਂ ਸਹਿਯੋਗ ਦੀ ਉਮੀਦ ਸੀ ਪਰ ਉਹ ਅਤਿਵਾਦੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ।’’ ਪਾਕਿਸਤਾਨ ਨੇ ਅਫ਼ਗਾਨਿਸਤਾਨ ਦੀ ਅੰਤਰਿਮ ਸਰਕਾਰ ਨੂੰ ਵਾਰ-ਵਾਰ ਇਹ ਬੇਨਤੀ ਕੀਤੀ ਹੈ ਕਿ ਉਹ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਅਤੇ ਹੋਰ ਅਤਿਵਾਦੀ ਜਥੇਬੰਦੀਆਂ ਨੂੰ ਆਪਣੀ ਜ਼ਮੀਨ ਦੀ ਵਰਤੋਂ ਕਰਨ ਦੀ ਇਜਾਜ਼ਤ ਨਾ ਦੇਵੇ। ਹਾਲਾਂਕਿ, ਕਾਬੁਲ ਪਾਕਿਸਤਾਨ ਦੇ ਇਸ ਦਾਅਵੇ ਨੂੰ ਖਾਰਜ ਕਰਦਾ ਰਿਹਾ ਹੈ। -ਪੀਟੀਆਈ

Advertisement

Advertisement
Advertisement