ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿਸਤਾਨ ਚੋਣਾਂ: ਸਰਕਾਰ ਨੇ ਇੰਟਰਨੈੱਟ ਤੇ ਮੋਬਾਈਲ ਸੇਵਾਵਾਂ ਠੱਪ ਕੀਤੀਆਂ

12:24 PM Feb 08, 2024 IST

ਇਸਲਾਮਾਬਾਦ, 8 ਫਰਵਰੀ
ਦੇਸ਼ ਦੀ ਕੰਮ ਚਲਾਊ ਸਰਕਾਰ ਨੇ ਕਿਹਾ ਕਿ ਪਾਕਿਸਤਾਨ ਵਿਚ ਸੁਰੱਖਿਆ ਦੀ ਵਿਗੜਦੀ ਸਥਿਤੀ ਕਾਰਨ ਮੋਬਾਈਲ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸੁਰੱਖਿਆ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਮੋਬਾਈਲ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਵੀ ਖ਼ਬਰਾਂ ਹਨ ਕਿ ਕਰਾਚੀ ਅਤੇ ਪਿਸ਼ਾਵਰ ਸਮੇਤ ਕੁਝ ਸ਼ਹਿਰਾਂ 'ਚ ਫੋਨ ਸੇਵਾਵਾਂ ਵੀ ਠੱਪ ਹਨ। ਇੰਟਰਨੈੱਟ ਅਤੇ ਸੈਲੂਲਰ ਸੇਵਾਵਾਂ ਦੇ ਪ੍ਰਭਾਵਿਤ ਹੋਣ ਬਾਰੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਸਿਕੰਦਰ ਸੁਲਤਾਨ ਰਾਜਾ ਨੇ ਕਿਹਾ ਕਿ ਉਹ ਮੰਤਰਾਲੇ ਨੂੰ ਸੇਵਾਵਾਂ ਨੂੰ ਮੁੜ ਚਾਲੂ ਕਰਨ ਲਈ ਨਹੀਂ ਕਹਿਣਗੇ। ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀਟੀਏ) ਨੇ ਕਿਹਾ ਹੈ ਕਿ ਇੰਟਰਨੈੱਟ ਸੇਵਾਵਾਂ ਅੱਜ ਚਾਲੂ ਰਹਿਣਗੀਆਂ। ਪੀਟੀਏ ਨੇ ਬਿਆਨ ਵਿੱਚ ਕਿਹਾ ਕਿ ਉਸ ਨੂੰ ਹਾਲੇ ਤੱਕ ਇੰਟਰਨੈਟ ਬੰਦ ਕਰਨ ਲਈ ਸਰਕਾਰ ਤੋਂ ਕੋਈ ਨਿਰਦੇਸ਼ ਨਹੀਂ ਮਿਲਿਆ ਹੈ ਅਤੇ ਸੇਵਾਵਾਂ ਵੀਰਵਾਰ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣਗੀਆਂ।

Advertisement

Advertisement
Advertisement