ਪਾਕਿ ਸਰਕਾਰ ਭਾਰਤੀ ਸਿੱਖਾਂ ਨੂੰ ਵੀ ਆਨ ਅਰਾਈਵਲ ਵੀਜ਼ਾ ਦੇਵੇ: ਸਰਨਾ
08:37 AM Jul 26, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਪਰਵਾਸੀ ਸਿੱਖਾਂ ਨੂੰ ਆਨ ਅਰਾਈਵਲ ਵੀਜ਼ਾ ਦੇਣ ਦੇ ਪਾਕਿ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪਾਕਿਸਤਾਨ ਸਰਕਾਰ ਭਾਰਤ ਵਿਚਲੇ ਸਿੱਖਾਂ ਨੂੰ ਵੀ ਇਹੀ ਸਹੂਲਤ ਦੇਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਤਰਫੋਂ ਸ੍ਰੀ ਸਰਨਾ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਆਉਣ ਵਾਲੇ ਸਿੱਖਾਂ ਲਈ ਵੀਜ਼ਾ ਆਨ ਅਰਾਈਵਲ ਪ੍ਰਾਪਤ ਕਰਨ ਦੇ ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਨੂੰ ਸਫਲਤਾ ਮਿਲੀ ਹੈ।
Advertisement
Advertisement
Advertisement