ਕਰਤਾਰਪੁਰ ਸਾਹਿਬ ਲਈ ਰੱਖੀ ਫ਼ੀਸ ਵਾਪਸ ਲਵੇ ਪਾਕਿ ਸਰਕਾਰ: ਬਡੂੰਗਰ
10:56 AM Nov 08, 2024 IST
ਖੇਤਰੀ ਪ੍ਰਤੀਨਿਧ
ਪਟਿਆਲਾ, 7 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਧਰਤੀ ਉੱਤੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਚਾਹਵਾਨਾਂ ਉੱਤੇ ਪਾਕਿਸਤਾਨ ਸਰਕਾਰ ਵੱਲੋਂ ਵੀਹ ਅਮਰੀਕੀ ਡਾਲਰ ਫੀਸ ਦੇ ਅਗਲੇ ਪੰਜ ਸਾਲਾਂ ਲਈ ਜਾਰੀ ਰੱਖਣ ਦਾ ਫ਼ੈਸਲਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸਮੂਹ ਦਰਸ਼ਨ ਅਭਿਲਾਖੀ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਲੱਗੀ ਹੈ। ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸਰਕਾਰ ਆਪਣੇ ਕੂਟਨੀਤਕ ਚੈਨਲਾਂ ਰਾਹੀਂ ਇਸ ਫੈਸਲੇ ਨੂੰ ਵਾਪਸ ਕਰਾਉਣ ਹਿੱਤ ਪਾਕਿਸਤਾਨ ਸਰਕਾਰ ਪਾਸ ਇਹ ਮਾਮਲਾ ਚੁੱਕੇ।
Advertisement
Advertisement