ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ ਨੇ ਹਾਫਿਜ਼ ਸਈਦ, ਮਸੂਦ ਅਜ਼ਹਰ ਤੇ ਦਾਊਦ ਇਬਰਾਹਿਮ ’ਤੇ ਪਾਬੰਦੀਆਂ ਲਾਈਆਂ

06:41 PM Aug 22, 2020 IST

ਇਸਲਾਮਾਬਾਦ, 22 ਅਗਸਤ

Advertisement

ਕੌਮਾਂਤਰੀ ਅਤਿਵਾਦੀ ਫੰਡਿੰਗ ’ਤੇ ਨਿਗਰਾਨੀ ਰੱਖਣ ਵਾਲੀ ਸੰਸਥਾ ਐੱਫਏਟੀਐੱਫ ਦੀ ‘ਗ੍ਰੇਅ ਸੂਚੀ’ ਤੋਂ ਬਾਹਰ ਆਉਣ ਦੀਆਂ ਕੋਸ਼ਿਸ਼ਾਂ ਤਹਿਤ ਪਾਕਿਸਤਾਨ ਨੇ 88 ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀਆਂ ਅਤੇ ਹਾਫਿਜ਼ ਸਈਦ, ਮਸੂਦ ਅਜ਼ਹਰ ਅਤੇ ਦਾਊਦ ਇਬਰਾਹਿਮ ਸਮੇਤ ਉਨ੍ਹਾਂ ਦੇ ਆਕਾਵਾਂ ’ਤੇ ਸਖਤ ਵਿੱਤੀ ਪਾਬੰਦੀਆਂ ਲਗਾ ਦਿੱਤੀਆਂ ਹਨ। ਮੀਡੀਆ ਰਿਪੋਰਟਾਂ ’ਚ ਅੱਜ ਇਹ ਜਾਣਕਾਰੀ ਦਿੱਤੀ ਗਈ। ਮੀਡੀਆ ਰਿਪੋਰਟਾਂ ਅਨੁਸਾਰ ਇਨ੍ਹਾਂ ਅਤਿਵਾਦੀ ਜਥੇਬੰਦੀਆਂ ਤੇ ਉਨ੍ਹਾਂ ਦੇ ਆਕਾਵਾਂ ਦੀਆਂ ਸਾਰੀਆਂ ਜਾਇਦਾਦਾਂ ਜ਼ਬਤ ਕਰਨ ਅਤੇ ਬੈਂਕ ਖਾਤੇ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਪੈਰਿਸ ਸਥਿਤ ਐਫਏਟੀਐੱਫ ਨੇ ਜੂਨ 2018 ’ਚ ਪਾਕਿਸਤਾਨ ਨੂੰ ਗ੍ਰੇਅ ਸੂਚੀ ’ਚ ਪਾਇਆ ਸੀ ਅਤੇ ਇਸਲਾਮਾਬਾਦ ਨੂੰ 2019 ਦੇ ਅਖੀਰ ਤੱਕ ਸਾਰੀ ਕਾਰਵਾਈ ਪੂਰੀ ਕਰਨ ਲਈ ਕਿਹਾ ਸੀ ਪਰ ਕੋਵਿਡ-19 ਕਾਰਨ ਇਹ ਸਮਾਂ ਸੀਮਾ ਵਧਾ ਦਿੱਤੀ ਗਈ ਸੀ। ਪਾਕਿਸਤਾਨ ਸਰਕਾਰ ਨੇ 18 ਅਗਸਤ ਨੂੰ ਦੋ ਨੋਟੀਫਿਕੇਸ਼ਨ ਜਾਰੀ ਕਰਦਿਆਂ 26/11 ਮੁੰਬਈ ਹਮਲਿਆਂ ਦੇ ਸਾਜ਼ਿਸ਼ਘਾੜੇ ਤੇ ਜਮਾਮ ਉਦ ਦਾਵਾ ਦੇ ਮੁਖੀ ਹਾਫਿਜ਼ ਸਈਦ, ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਤੇ ਅੰਡਰ ਵਰਲਡ ਡੌਨ ਦਾਊਦ ਇਬਰਾਹਿਮ ’ਤੇ ਪਾਬੰਦੀਆਂ ਦਾ ਐਲਾਨ ਕੀਤਾ ਹੈ।

 

Advertisement

Advertisement
Tags :
ਅਜ਼ਹਰਇਬਰਾਹਿਮਹਾਫਿਜ਼ਦਾਊਦਪਾਕਿਸਤਾਨ:ਪਾਬੰਦੀਆਂਮਸੂਦਲਾਈਆਂ