For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ: ਇਮਰਾਨ ਦੀ ਪਾਰਟੀ ਵੱਲੋਂ ਵਿਰੋਧੀ ਧਿਰ ’ਚ ਬੈਠਣ ਦਾ ਫ਼ੈਸਲਾ

09:33 AM Feb 18, 2024 IST
ਪਾਕਿਸਤਾਨ  ਇਮਰਾਨ ਦੀ ਪਾਰਟੀ ਵੱਲੋਂ ਵਿਰੋਧੀ ਧਿਰ ’ਚ ਬੈਠਣ ਦਾ ਫ਼ੈਸਲਾ
Advertisement

ਇਸਲਾਮਾਬਾਦ, 17 ਫਰਵਰੀ
ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਨੇ ਅਗਲੀ ਸਰਕਾਰ ਬਣਾਉਣ ਵਿੱਚ ਨਾਕਾਮ ਰਹਿਣ ਮਗਰੋਂ ਸੰਸਦ ਵਿੱਚ ਵਿਰੋਧੀ ਧਿਰ ਵਿੱਚ ਬੈਠਣ ਦਾ ਫ਼ੈਸਲਾ ਕੀਤਾ ਹੈ। ਚੋਣਾਂ ਵਿੱਚ ਕਥਿਤ ਧਾਂਦਲੀ ਦਾ ਦੋਸ਼ ਲਾਉਂਦਿਆਂ ਇਮਰਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਵੱਲੋਂ ਦੇਸ਼ ਪੱਧਰੀ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪੁਲੀਸ ਨੇ ਦੇਸ਼ ਦੀ ਰਾਜਧਾਨੀ ਇਸਲਮਾਬਾਦ ਵਿੱਚ ਧਾਰਾ 144 ਤਹਿਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਉਧਰ, ਪਾਕਿਸਤਾਨ ਵਿੱਚ 8 ਫਰਵਰੀ ਨੂੰ ਹੋਈਆਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਨਾ ਮਿਲਣ ਮਗਰੋਂ ਵੱਡੀਆਂ ਸਿਆਸੀ ਪਾਰਟੀਆਂ ਨੇ ਸੰਘੀ ਸਰਕਾਰ ਬਣਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪੀਟੀਆਈ ਦੀ ਹਮਾਇਤ ਪ੍ਰਾਪਤ ਆਜ਼ਾਦ ਉਮੀਦਵਾਰਾਂ ਨੇ ਚੋਣ ਨਤੀਜਿਆਂ ਵਿੱਚ ਦਬਦਬਾ ਬਣਾਇਆ, ਜਦੋਂਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਕੋਲ ਸਰਕਾਰ ਬਣਾਉਣ ਲਈ ਕਾਫੀ ਗਿਣਤੀ ਹੋਣ ਦਾ ਦਾਅਵਾ ਹੈ, ਕਿਉਂਕਿ ਕੁਝ ਆਜ਼ਾਦ ਉਮੀਦਵਾਰ ਚੋਣਾਂ ਤੋਂ ਬਾਅਦ ਨਵਾਜ਼ ਸ਼ਰੀਫ ਦੀ ਅਗਵਾਈ ਵਾਲੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੀਟੀਆਈ ਨੇਤਾ ਬੈਰਿਸਟਰ ਮੁਹੰਮਦ ਅਲੀ ਸੈਫ ਨੇ ਐਲਾਨ ਕੀਤਾ ਕਿ ਪੀਟੀਆਈ ਦੇ ਸੰਸਥਾਪਕ ਖਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਾਰਟੀ ਨੇ ਕੇਂਦਰ ਦੇ ਨਾਲ-ਨਾਲ ਪੰਜਾਬ ਵਰਗੇ ਪ੍ਰਮੁੱਖ ਸੂਬਿਆਂ ਵਿੱਚ ਵਿਰੋਧੀ ਧਿਰ ਵਿੱਚ ਬੈਠਣ ਦਾ ਫੈਸਲਾ ਕੀਤਾ ਹੈ। ਪੀਟੀਆਈ ਦਾ ਇਹ ਫ਼ੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਉਸ ਨੇ ਇੱਕ ਦਿਨ ਪਹਿਲਾਂ ਉਮਰ ਅਯੂਬ ਖ਼ਾਨ ਨੂੰ ਪ੍ਰਧਾਨ ਮੰਤਰੀ ਅਤੇ ਅਸਲਮ ਇਕਬਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਨਾਮਜ਼ਦ ਕੀਤਾ ਸੀ। -ਪੀਟੀਆਈ

Advertisement

ਅਮਰੀਕੀ ਦਖ਼ਲਅੰਦਾਜ਼ੀ ਦੀ ਮੰਗ ਕਰਨ ’ਤੇ ਇਮਰਾਨ ਦੀ ਆਲੋਚਨਾ

ਲਾਹੌਰ: ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਨੇ ਦੇਸ਼ ਵਿੱਚ 8 ਫਰਵਰੀ ਨੂੰ ਹੋਈਆਂ ਕੌਮੀ ਅਸੈਂਬਲੀ ਚੋਣਾਂ ਵਿੱਚ ਕਥਿਤ ‘ਧਾਂਦਲੀਆਂ’ ’ਚ ਅਮਰੀਕਾ ਨੂੰ ਦਖ਼ਲ ਦੇਣ ਲਈ ਆਖਣ ’ਤੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਇਮਰਾਨ ਖ਼ਾਨ ਅਤੇ ਉਸ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੀ ਆਲੋਚਨਾ ਕੀਤੀ ਹੈ ਅਤੇ ਕਿਹਾ, ‘‘ਇਹ ਪਾਕਿਸਤਾਨ ਦੀ ਪ੍ਰਭੂਸੱਤਾ ਦੇ ਖਿਲਾਫ਼ ਹੈ।’’ ਪੀਐੱਮਐੱਲ-ਐੱਨ ਆਗੂ ਮਰੀਅਮ ਔਰੰਗਜੇਬ ਨੇ ਇਮਰਾਨ ਤੇ ਉਸ ਦੀ ਪਾਰਟੀ ਨੂੰ ਚੇਤੇ ਕਰਵਾਇਆ ਕਿ ਉਹ 2022 ਵਿੱਚ ਆਪਣੀ ਸਰਕਾਰ ਡੇਗਣ ਲਈ ਅਮਰੀਕਾ ਨੂੰ ਜ਼ਿੰਮੇਵਾਰ ਠਹਿਰਾ ਰਹੇ ਸਨ। -ਪੀਟੀਆਈ

Advertisement

ਪਾਕਿਸਤਾਨੀ ਫੌਜ ਨੇ ਨਵਾਜ਼ ਸ਼ਰੀਫ਼ ਅੱਗੇ ਰੱਖੀਆਂ ਦੋ ਸ਼ਰਤਾਂ

ਲਾਹੌਰ: ਨਵਾਜ਼ ਸ਼ਰੀਫ਼ ਨੇ ਚੌਥੀ ਵਾਰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ ਦੀ ਆਪਣੀ ਇੱਛਾ ਨੂੰ ਤਿਆਗਦਿਆਂ ਇਸ ਵੱਕਾਰੀ ਅਹੁਦੇ ਲਈ ਆਪਣੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ ਨੂੰ ਨਾਮਜ਼ਦ ਕੀਤਾ ਹੈ। ਹਾਲਾਂਕਿ, ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਨਵਾਜ਼ ਸ਼ਰੀਫ਼ ਨੇ ਇਹ ਫ਼ੈਸਲਾ ਇਸ ਲਈ ਲਿਆ ਹੈ ਕਿਉਂਕਿ ਦੇਸ਼ ਦੀ ਸ਼ਕਤੀਸ਼ਾਲੀ ਫੌਜ ਨੇ ਦੋ ਸ਼ਰਤਾਂ ਰੱਖੀਆਂ ਸਨ ਕਿ ਜਾਂ ਤਾਂ ਉਹ ਪ੍ਰਧਾਨ ਮੰਤਰੀ ਬਣਨ ਜਾਂ ਆਪਣੀ ਧੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਇਸ ਅਹੁਦੇ ਦਾ ਤਿਆਗ ਕਰਨ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਸੁਪਰੀਮੋ ਨਵਾਜ਼ ਸ਼ਰੀਫ਼ ਵੱਲੋਂ ਪ੍ਰਧਾਨ ਮੰਤਰੀ ਅਹੁਦੇ ਲਈ ਸ਼ਾਹਬਾਜ਼ ਨੂੰ ਨਾਮਜ਼ਦ ਕੀਤੇ ਜਾਣ ਮਗਰੋਂ ਪਾਰਟੀ ਸਫ਼ਾਂ ਅੰਦਰ ਬਹਿਸ ਛਿੜ ਗਈ ਹੈ। ਉਹ ਸਵਾਲ ਉਠਾ ਰਹੇ ਹਨ ਕਿ 74 ਸਾਲਾ ਆਗੂ ਨੂੰ ਪਹਿਲਾਂ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਕੇ ਹੁਣ ‘ਦਰਕਿਨਾਰ’ ਕਿਉਂ ਕੀਤਾ ਗਿਆ ਹੈ। -ਪੀਟੀਆਈ

Advertisement
Author Image

Advertisement