For the best experience, open
https://m.punjabitribuneonline.com
on your mobile browser.
Advertisement

ਭਾਰਤ ਨਾਲ ਵਪਾਰਕ ਸਬੰਧ ਬਹਾਲ ਕਰਨ ’ਤੇ ਵਿਚਾਰ ਕਰ ਰਿਹੈ ਪਾਕਿ

06:09 AM Mar 25, 2024 IST
ਭਾਰਤ ਨਾਲ ਵਪਾਰਕ ਸਬੰਧ ਬਹਾਲ ਕਰਨ ’ਤੇ ਵਿਚਾਰ ਕਰ ਰਿਹੈ ਪਾਕਿ
ਮੁਲਕ ਦੇ ਵਪਾਰੀਆਂ ਨੇ ਸਰਕਾਰ ’ਤੇ ਸਬੰਧ ਬਹਾਲ ਕਰਨ ਲਈ ਪਾਇਆ ਦਬਾਅ
Advertisement

ਇਸਲਾਮਾਬਾਦ, 24 ਮਾਰਚ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਮੁਹੰਮਦ ਇਸਹਾਕ ਡਾਰ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਆਪਣੇ ਗੁਆਂਢੀ ਭਾਰਤ ਨਾਲ ਵਪਾਰਕ ਸਬੰਧ ਬਹਾਲ ਕਰਨ ’ਤੇ ਵਿਚਾਰ ਕਰ ਰਿਹਾ ਹੈ। ਜੀਓ ਨਿਊਜ਼ ਦੀ ਰਿਪੋਰਟ ਅਨੁਸਾਰ ਡਾਰ ਨੇ ਇਹ ਟਿੱਪਣੀ ਲੰਡਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਉਨ੍ਹਾਂ ਦੇ ਦੇਸ਼ ਦੇ ਵਪਾਰੀਆਂ ਨੇ ਭਾਰਤ ਨਾਲ ਵਪਾਰ ਬਹਾਲ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਤੋਂ ਬਾਅਦ ਪਾਕਿਸਤਾਨ ਇਸ ਮੁੱਦੇ ’ਤੇ ਗੰਭੀਰਤਾ ਨਾਲ ਵਿਚਾਰ ਕਰ ਰਿਹਾ ਹੈ। ਦੱਸਣਾ ਬਣਦਾ ਹੈ ਕਿ ਭਾਰਤ ਵੱਲੋਂ ਧਾਰਾ 370 ਰੱਦ ਕਰਨ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਵਪਾਰਕ ਸਬੰਧ ਤੋੜ ਦਿੱਤੇ ਸਨ। ਇਸਲਾਮਾਬਾਦ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸਾਜ਼ਗਾਰ ਮਾਹੌਲ ਨਹੀਂ ਰਿਹਾ। ਪਾਕਿਸਤਾਨ ਇਸ ਗੱਲ ’ਤੇ ਜ਼ੋਰ ਦੇ ਰਿਹਾ ਹੈ ਕਿ ਹੁਣ ਸਬੰਧਾਂ ਨੂੰ ਸੁਧਾਰਨ ਦੀ ਜ਼ਿੰਮੇਵਾਰੀ ਭਾਰਤ ’ਤੇ ਹੈ ਅਤੇ ਉਸ ਨੂੰ ਗੱਲਬਾਤ ਸ਼ੁਰੂ ਕਰਨ ਦੀ ਪੂਰਵ ਸ਼ਰਤ ਵਜੋਂ ਕਸ਼ਮੀਰ ਬਾਰੇ ਕੀਤੇ ਫੈਸਲੇ ਵਾਪਸ ਲੈਣੇ ਚਾਹੀਦੇ ਹਨ। ਦੂਜੇ ਪਾਸੇ ਭਾਰਤ ਨੇ ਇਸ ਸੁਝਾਅ ਨੂੰ ਖਾਰਜ ਕਰਦਿਆਂ ਪਾਕਿਸਤਾਨ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਜੰਮੂ ਕਸ਼ਮੀਰ ਅਤੇ ਲੱਦਾਖ ਦੇਸ਼ ਦੇ ਅਟੁੱਟ ਹਿੱਸੇ ਹਨ। ਨਵੀਂ ਦਿੱਲੀ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਹੈ ਕਿ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਵਿੱਚ ਸਮਾਜਿਕ-ਆਰਥਿਕ ਵਿਕਾਸ ਅਤੇ ਚੰਗੇ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨੇ ਫੈਸਲੇ ਕੀਤੇ ਹਨ ਜੋ ਦੇਸ਼ ਦਾ ਅੰਦਰੂਨੀ ਮਾਮਲਾ ਹੈ।
ਇਸ ਤੋਂ ਪਹਿਲਾਂ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੀ ਸਰਕਾਰ ਦਾ ਮੁਖੀ ਬਣਨ ’ਤੇ ਵਧਾਈ ਦਿੱਤੀ ਸੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×