ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿਸਤਾਨ ਪੋਲੀਓ ਨੂੰ ਖ਼ਤਮ ਕਰਨ ਲਈ ਸਖ਼ਤ ਮਿਹਨਤ ਕਰ ਰਿਹੈ: ਸ਼ਰੀਫ਼

07:26 AM Apr 30, 2024 IST

ਇਸਲਾਮਾਬਾਦ/ਰਿਆਧ, 29 ਅਪਰੈਲ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅੱਜ ਕਿਹਾ ਕਿ ਪਾਕਿਸਤਾਨ ਪੋਲੀਓ ਨੂੰ ਖ਼ਤਮ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਲੀਓ ਮੁਕਤ ਪਾਕਿਸਤਾਨ ਦੇ ਟੀਚੇ ਤੱਕ ਪਹੁੰਚਣ ਲਈ ਸਾਰੇ ਭਾਈਵਾਲਾਂ ਨੂੰ ਲਗਾਤਾਰ ਕੋਸ਼ਿਸ਼ਾਂ ਕਰਨ ਦੀ ਲੋੜ ਹੈ। ਪਾਕਿਸਤਾਨ ਉਨ੍ਹਾਂ ਦੋ ਦੇਸ਼ਾਂ ਵਿੱਚ ਸ਼ਾਮਲ ਹੈ ਜਿੱਥੇ ਪੋਲੀਓ ਅਜੇ ਵੀ ਇਕ ਗੰਭੀਰ ਸਮੱਸਿਆ ਹੈ। ਰਿਆਧ ਵਿੱਚ ਵਿਸ਼ਵ ਆਰਥਿਕ ਫੋਰਮ ਦੀ ਇਕ ਵਿਸ਼ੇਸ਼ ਮੀਟਿੰਗ ਤੋਂ ਵੱਖ ਸ਼ਰੀਫ਼ ਨੇ ਬਿਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਦੇ ਸੰਸਥਾਪਕ ਬਿਲ ਗੇਟਸ ਨਾਲ ਟੀਕਾਕਰਨ, ਪੋਸ਼ਣ ਅਤੇ ਵਿੱਤੀ ਸਮਾਵੇਸ਼ ਦੇ ਖੇਤਰਾਂ ਵਿੱਚ ਪਾਕਿਸਤਾਨ ਅਤੇ ਫਾਊਂਡੇਸ਼ਨ ਵਿਚਾਲੇ ਚੱਲ ਰਹੀਆਂ ਗਤੀਵਿਧੀਆਂ ਬਾਰੇ ਚਰਚਾ ਕੀਤੀ। ਗੇਟਸ ਨੇ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸ਼ਰੀਫ ਦੀ ਅਗਵਾਈ ਵਿੱਚ ਸੂਬੇ ’ਚ ਟੀਕਾਕਰਨ ਅਤੇ ਪੋਲੀਓ ਦੇ ਖ਼ਾਤਮੇ ਲਈ ਚਲਾਏ ਗਏ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਪ੍ਰੋਗਰਾਮ ਨੂੰ ਦੇਸ਼ ਭਰ ਵਿੱਚ ਚਲਾਉਣ ਦਾ ਮਸ਼ਵਰਾ ਦਿੱਤਾ। ਬਿਆਨ ਮੁਤਾਬਕ, ਫਰਵਰੀ 2022 ਵਿੱਚ ਗੇਟਸ ਦੀ ਪਾਕਿਸਤਾਨ ਯਾਤਰਾ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਸ਼ਰੀਫ਼ ਨੇ ਉਨ੍ਹਾਂ ਨੂੰ ਮੁੜ ਤੋਂ ਦੇਸ਼ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਅਤੇ ਪਾਕਿਸਤਾਨ ਤੇ ਗੇਟਸ ਫਾਊਂਡੇਸ਼ਨ ਵਿਚਾਲੇ ਇਕ ਮਜ਼ਬੂਤ ਸਾਂਝੇਦਾਰੀ ਯਕੀਨੀ ਬਣਾਉਣ ਲਈ ਉਨ੍ਹਾਂ ਨਾਲ ਕੰਮ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਦੁਹਰਾਈ। -ਪੀਟੀਆਈ

Advertisement

Advertisement
Advertisement