For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ: ਪਰਿਵਾਰ ਦੇ ਨੌਂ ਜੀਆਂ ਦੀ ਹੱਤਿਆ

07:14 PM Jun 29, 2023 IST
ਪਾਕਿਸਤਾਨ  ਪਰਿਵਾਰ ਦੇ ਨੌਂ ਜੀਆਂ ਦੀ ਹੱਤਿਆ
Advertisement

ਪਿਸ਼ਾਵਰ, 28 ਜੂਨ

Advertisement

ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਵਿਚ ਵਿਆਹ ਸਬੰਧੀ ਵਿਵਾਦ ਕਾਰਨ ਰਿਸ਼ਤੇਦਾਰਾਂ ਨੇ ਅੱਜ ਇਕ ਪਰਿਵਾਰ ਦੇ ਨੌਂ ਮੈਂਬਰਾਂ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਮਾਲਕੰਦ ਜ਼ਿਲ੍ਹੇ ਦੀ ਬਤਖੇਲਾ ਤਹਿਸੀਲ ਵਿੱਚ ਵਾਪਰੀ। ਮ੍ਰਿਤਕਾਂ ਵਿੱਚ ਤਿੰਨ ਔਰਤਾਂ ਤੇ ਛੇ ਪੁਰਸ਼ ਸ਼ਾਮਲ ਹਨ। ਰਿਸ਼ਤੇਦਾਰਾਂ ਨੇ ਘਰ ਵਿੱਚ ਦਾਖਲ ਹੋ ਕੇ ਸੁੱਤੇ ਹੋਏ ਪਰਿਵਾਰਕ ਮੈਂਬਰਾਂ ‘ਤੇ ਗੋਲੀਬਾਰੀ ਕੀਤੀ। ਪੁਲੀਸ ਅਨੁਸਾਰ ਵਿਆਹ ਸਬੰਧੀ ਵਿਵਾਦ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੋਲੀਬਾਰੀ ਬਾਰੇ ਸੂਚਨਾ ਮਿਲਣ ‘ਤੇ ਨੀਮ ਸੁਰੱਖਿਆ ਦਲ ਮੌਕੇ ‘ਤੇ ਪਹੁੰਚਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਤਖੇਲਾ ਦੇ ਹਸਪਤਾਲ ਪਹੁੰਚਾਇਆ ਗਿਆ। ਇਸੇ ਦੌਰਾਨ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਨੇ ਪੁਲੀਸ ਨੂੰ ਹਦਾਇਤ ਕੀਤੀ ਹੈ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। -ਪੀਟੀਆਈ

Advertisement
Tags :
Advertisement
Advertisement
×