ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿ ਮੰਤਰੀ ਵੱਲੋਂ ਕਰਤਾਰਪੁਰ ਵਾਂਗ ਸਿੰਧ ’ਚ ਲਾਂਘਾ ਖੋਲ੍ਹਣ ਦਾ ਪ੍ਰਸਤਾਵ

07:42 AM Jun 07, 2024 IST

ਕਰਾਚੀ/ਦੁਬਈ, 6 ਜੂਨ
ਪਾਕਿਸਤਾਨ ਦੇ ਇੱਕ ਸੂਬਾਈ ਮੰਤਰੀ ਨੇ ਭਾਰਤ ਦੀ ਸਰਹੱਦ ਨਾਲ ਲੱਗਦੇ ਸਿੰਧ ਸੂਬੇ ਦੇ ਖੇਤਰਾਂ ਵਿੱਚ ਕਰਤਾਰਪੁਰ ਵਾਂਗ ਧਾਰਮਿਕ ਲਾਂਘਾ ਖੋਲ੍ਹਣ ਦਾ ਪ੍ਰਸਤਾਵ ਰੱਖਿਆ ਹੈ ਤਾਂ ਕਿ ਦੇਸ਼ ਵਿੱਚ ਹਿੰਦੂਆਂ ਅਤੇ ਜੈਨੀਆਂ ਨੂੰ ਉਨ੍ਹਾਂ ਦੇ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾ ਸਕੇ। ਸਿੰਧ ਦੇ ਸੈਰ-ਸਪਾਟਾ ਮੰਤਰੀ ਜ਼ੁਲਫਿਕਾਰ ਅਲੀ ਸ਼ਾਹ ਨੇ ਬੁੱਧਵਾਰ ਨੂੰ ਦੁਬਈ ਵਿੱਚ ਸਿੰਧ ਸੂਬੇ ’ਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਸਬੰਧੀ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਇਹ ਪ੍ਰਸਤਾਵ ਰੱਖਿਆ, ਜਿੱਥੇ ਪਾਕਿਸਤਾਨ ਦੀ ਬਹੁਗਿਣਤੀ ਹਿੰਦੂ ਆਬਾਦੀ ਵਸਦੀ ਹੈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਉਮਰਕੋਟ ਅਤੇ ਨਗਰਪਾਰਕਰ ਵਿੱਚ ਬਣਾਇਆ ਜਾ ਸਕਦਾ ਹੈ। ਉਮਰਕੋਟ ਵਿੱਚ ਸ੍ਰੀ ਸ਼ਿਵ ਮੰਦਰ ਹੈ, ਜਿਸ ਨੂੰ ਸਿੰਧ ਦੇ ਸਭ ਤੋਂ ਪੁਰਾਣੇ ਹਿੰਦੂ ਮੰਦਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਕੁੱਝ ਲੋਕਾਂ ਦਾ ਮੰਨਣਾ ਹੈ ਕਿ ਇਹ 2000 ਸਾਲ ਪਹਿਲਾਂ ਬਣਾਇਆ ਗਿਆ ਸੀ। ਨਗਰਪਾਰਕਰ ਵਿੱਚ ਬਹੁਤ ਸਾਰੇ ਤਿਆਗ ਦਿੱਤੇ ਗਏ ਜੈਨ ਮੰਦਰ ਵੀ ਹਨ, ਜਿੱਥੇ ਬਹੁਗਿਣਤੀ ਹਿੰਦੂ ਆਬਾਦੀ ਹੈ। ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਹਿੰਦੂ ਅਤੇ ਜੈਨੀ ਸਿੰਧ ਵਿੱਚ ਧਾਰਮਿਕ ਸਥਾਨਾਂ ਦਾ ਦੌਰਾ ਕਰਨਾ ਚਾਹੁੰਦੇ ਹਨ। ਧਾਰਮਿਕ ਸੈਲਾਨੀਆਂ ਦੀ ਸਹੂਲਤ ਲਈ ਸ਼ਾਹ ਨੇ ਭਾਰਤ ਤੋਂ ਸੁੱਕੂਰ ਜਾਂ ਲੜਕਾਨਾ ਲਈ ਵੀ ਹਫ਼ਤਾਵਾਰੀ ਉਡਾਣ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ। -ਪੀਟੀਆਈ

Advertisement

Advertisement
Advertisement