ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਹਸਪਤਾਲ ਵਿਚ ਦਾਖਲ
11:46 AM Apr 02, 2025 IST
ਕਰਾਚੀ, 2 ਅਪ੍ਰੈਲ
Advertisement
ਮੀਡੀਆ ਰਿਪੋਰਟ ਦੇ ਅਨੁਸਾਰ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਸਿਹਤ ਵਿਗੜਨ ਤੋਂ ਬਾਅਦ ਇੱਥੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦ ਐਕਸਪ੍ਰੈਸ ਟ੍ਰਿਬਿਊਨ ਨੇ ਮੰਗਲਵਾਰ ਨੂੰ ਰਿਪੋਰਟ ਦਿੱਤੀ ਕਿ 69 ਸਾਲਾ ਜ਼ਰਦਾਰੀ ਨੂੰ ਬੁਖਾਰ ਅਤੇ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਕਰਾਚੀ ਤੋਂ ਲਗਭਗ 300 ਕਿਲੋਮੀਟਰ ਦੂਰ ਨਵਾਬਸ਼ਾਹ ਤੋਂ ਹਸਪਤਾਲ ਲਿਆਂਦਾ ਗਿਆ ਸੀ। ਕਿਹਾ ਗਿਆ ਹੈ ਡਾਕਟਰ ਉਨ੍ਹਾਂ ਦੀ ਹਾਲਤ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। -ਪੀਟੀਆਈ
Advertisement
Advertisement