ਪਾਕਿਸਤਾਨ: ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦਾ ਪੁੱਤਰ 16 ਅਰਬ ਮਨੀ ਲਾਂਡਰਿੰਗ ਮਾਮਲੇ ’ਚੋਂ ਬਰੀ
11:43 PM Jul 10, 2023 IST
ਲਾਹੌਰ, 10 ਜੁਲਾਈ
ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਸੰਘੀ ਜਾਂਚ ਏਜੰਸੀ (ਐੱਫਆਈਏ) ਵੱਲੋਂ ਦਾਇਰ 16 ਅਰਬ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਪੁੱਤਰ ਸੁਲੇਮਾਨ ਸ਼ਾਹਬਾਜ਼ ਅਤੇ ਹੋਰ ਮੁਲਜ਼ਮਾਂ ਨੂੰ ਅੱਜ ਬਰੀ ਕਰ ਦਿੱਤਾ ਹੈ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਸੁਲੇਮਾਨ ਤੇ ਹੋਰ ਮੁਲਜ਼ਮਾਂ ਵੱਲੋਂ ਇਸ ਕੇਸ ਵਿੱਚ ਬਰੀ ਕਰਨ ਦੀ ਮੰਗ ਕਰਦੀ ਪਟੀਸ਼ਨ ’ਤੇ ਇਹ ਆਦੇਸ਼ ਜਾਰੀ ਕੀਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਦਾ ਪੁੱਤਰ ਆਪਣੇ ਵਕੀਲ ਨਾਲ ਅਦਾਲਤ ਵਿੱਚ ਮੌਜੂਦ ਸੀ। ਫੈਸਲੇ ਮੁਤਾਬਕ ਉਨ੍ਹਾਂ ਖ਼ਿਲਾਫ਼ ‘ਬਨਿਾਂ ਕਿਸੇ ਸਬੂਤ’ ਦੇ ਦੋਸ਼ ਲਗਾਏ ਗਏ ਸਨ। -ਪੀਟੀਆਈ
Advertisement
Advertisement