ਪਾਕਿਸਤਾਨ: ਰਮੇਸ਼ ਸਿੰਘ ਅਰੋੜਾ ਬਣੇ ਸੂਬਾ ਪੰਜਾਬ ਦੇ ਪਹਿਲੇ ਸਿੱਖ ਮੰਤਰੀ
04:01 PM Mar 07, 2024 IST
Advertisement
ਲਾਹੌਰ, 7 ਮਾਰਚ
ਤਿੰਨ ਵਾਰ ਵਿਧਾਇਕ ਰਹੇ ਰਮੇਸ਼ ਸਿੰਘ ਅਰੋੜਾ ਨੇ ਅੱਜ ਸੂਬਾ ਪੰਜਾਬ ਦੇ ਮੰਤਰੀ ਵਜੋਂ ਸਹੁੰ ਚੁੱਕੀ। ਭਾਰਤ ਦੀ ਵੰਡ ਤੋਂ ਬਾਅਦ ਦੇ ਪੰਜਾਬ ਵਿਚ ਅਜਿਹੇ ਅਹੁਦੇ 'ਤੇ ਪੁੱਜਣ ਵਾਲੇ ਉਹ ਪਹਿਲੇ ਸਿੱਖ ਹਨ। ਸ੍ਰੀ ਅਰੋੜਾ ਨੂੰ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਦੀ ਕੈਬਨਿਟ ਵਿਚ ਪੰਜਾਬ ਸੂਬੇ ਦੇ ਘੱਟ ਗਿਣਤੀ ਮੰਤਰਾਲਾ ਦਿੱਤਾ ਗਿਆ ਹੈ। ਨਾਰੋਵਾਲ ਜ਼ਿਲ੍ਹੇ ਨਾਲ ਸਬੰਧਤ ਸ੍ਰੀ ਅਰੋੜਾ 2013 ਵਿੱਚ ਸਹੁੰ ਚੁੱਕਣ ਵਾਲੇ ਪੰਜਾਬ ਸੂਬਾਈ ਅਸੈਂਬਲੀ ਦੇ ਪਹਿਲੇ ਸਿੱਖ ਮੈਂਬਰ ਵੀ ਸਨ। ਪੰਜਾਬ ਦੇ ਈਸਾਈ ਘੱਟ ਗਿਣਤੀ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਹੋਰ ਮੈਂਬਰ ਖਲੀਲ ਤਾਹਿਰ ਸਿੰਧੂ ਨੂੰ ਵੀ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੂੰ ਮਨੁੱਖੀ ਅਧਿਕਾਰਾਂ ਮੰਤਰੀ ਬਣਾਇਆ ਗਿਆ ਹੈ।
Advertisement
Advertisement
Advertisement