ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ ਝੂਠ ਫੈਲਾਉਣ ਤੋਂ ਬਾਜ਼ ਆਏ, ਇਸ ਨਾਲ ਤੱਥ ਨਹੀਂ ਬਦਲਣਗੇ: ਭਾਰਤ

07:03 AM Nov 10, 2024 IST

* ਸੰਯੁਕਤ ਰਾਸ਼ਟਰ ’ਚ ਜੰਮੂ ਕਸ਼ਮੀਰ ਦਾ ਮੁੱਦਾ ਮੁੜ ਚੁੱਕਣ ’ਤੇ ਭਾਰਤ ਨੇ ਦਿੱਤਾ ਜਵਾਬ
* ਸੰਯੁਕਤ ਰਾਸ਼ਟਰ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹੈ ਪਾਕਿਸਤਾਨ: ਸੁਧਾਂਸ਼ੂ ਤ੍ਰਿਵੇਦੀ

Advertisement

ਸੰਯੁਕਤ ਰਾਸ਼ਟਰ, 9 ਨਵੰਬਰ
ਸੰਯੁਕਤ ਰਾਸ਼ਟਰ ’ਚ ਸ਼ਾਂਤੀ ਰੱਖਿਆ ਮੁਹਿੰਮਾਂ ’ਤੇ ਬਹਿਸ ਦੌਰਾਨ ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦਾ ਜ਼ਿਕਰ ਕੀਤੇ ਜਾਣ ’ਤੇ ਭਾਰਤ ਨੇ ਗੁਆਂਢੀ ਮੁਲਕ ਉਪਰ ਝੂਠ ਫੈਲਾਉਣ ਦਾ ਦੋਸ਼ ਲਾਉਂਦਿਆਂ ਉਸ ਦੀ ਤਿੱਖੀ ਨਿੰਦਾ ਕੀਤੀ ਹੈ। ਰਾਜ ਸਭਾ ਮੈਂਬਰ ਅਤੇ ਭਾਜਪਾ ਤਰਜਮਾਨ ਸੁਧਾਂਸ਼ੂ ਤ੍ਰਿਵੇਦੀ ਨੇ ਕਿਹਾ, ‘‘ਭਾਰਤ ਨੇ ਪਾਕਿਸਤਾਨ ਵੱਲੋਂ ਕੀਤੀਆਂ ਟਿੱਪਣੀਆਂ ’ਤੇ ਜਵਾਬ ਦੇਣ ਦੇ ਆਪਣੇ ਹੱਕ ਨੂੰ ਚੁਣਿਆ ਹੈ, ਜਿਸ ਨੇ ਇਕ ਵਾਰ ਫਿਰ ਆਪਣੇ ਏਜੰਡੇ ਰਾਹੀਂ ਸੰਯੁਕਤ ਰਾਸ਼ਟਰ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।’’ ਤ੍ਰਿਵੇਦੀ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ ਸੀ, ਹੈ ਅਤੇ ਹਮੇਸ਼ਾ ਰਹੇਗਾ। ਉਨ੍ਹਾਂ ਕਿਹਾ, ‘‘ਜੰਮੂ ਕਸ਼ਮੀਰ ਦੇ ਲੋਕਾਂ ਨੇ ਹੁਣੇ ਜਿਹੇ ਆਪਣੇ ਜਮਹੂਰੀ ਤੇ ਚੋਣ ਹੱਕਾਂ ਦੀ ਵਰਤੋਂ ਕੀਤੀ ਅਤੇ ਇਕ ਨਵੀਂ ਸਰਕਾਰ ਚੁਣੀ ਹੈ। ਪਾਕਿਸਤਾਨ ਨੂੰ ਅਜਿਹੀ ਬਿਆਨਬਾਜ਼ੀ ਅਤੇ ਝੂਠ ਤੋਂ ਬਾਜ਼ ਆਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਤੱਥ ਨਹੀਂ ਬਦਲਣਗੇ।’’ ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਇਸ ਮੰਚ ਤੋਂ ਸੰਯੁਕਤ ਰਾਸ਼ਟਰ ਦੀਆਂ ਪ੍ਰਕਿਰਿਆਵਾਂ ਦੀ ਦੁਰਵਰਤੋਂ ਕਰਨ ਦੀ ਪਾਕਿਸਤਾਨ ਦੀ ਕਿਸੇ ਵੀ ਕੋਸ਼ਿਸ਼ ਦਾ ਭਾਰਤ ਜਵਾਬ ਦੇਣ ਤੋਂ ਗੁਰੇਜ਼ ਨਹੀਂ ਕਰੇਗਾ। ਉਨ੍ਹਾਂ ਭਾਰਤ ਵੱਲੋਂ ਇਹ ਸਖ਼ਤ ਪ੍ਰਤੀਕਰਮ ਉਸ ਸਮੇਂ ਦਿੱਤਾ ਜਦੋਂ ਪਾਕਿਸਤਾਨੀ ਨੁਮਾਇੰਦੇ ਨੇ ਕੰਟਰੋਲ ਰੇਖਾ ਉਪਰ ਗੋਲੀਬੰਦੀ ’ਤੇ ਨਜ਼ਰ ਰੱਖਣ ਵਾਲੇ ਭਾਰਤ ਅਤੇ ਪਾਕਿਸਤਾਨ ’ਚ ਸੰਯੁਕਤ ਰਾਸ਼ਟਰ ਮਿਲਟਰੀ ਆਬਜ਼ਰਵਰ ਗਰੁੱਪ ਦਾ ਜ਼ਿਕਰ ਕੀਤਾ। ਭਾਰਤ ਦਾ ਕਹਿਣਾ ਹੈ ਕਿ ਸ਼ਿਮਲਾ ਸਮਝੌਤੇ ਅਤੇ ਉਸ ਦੇ ਸਿੱਟੇ ਵਜੋਂ ਕੰਟਰੋਲ ਰੇਖਾ ਦੀ ਸਥਾਪਨਾ ਮਗਰੋਂ ਗਰੁੱਪ ਦੀ ਅਹਿਮੀਅਤ ਖ਼ਤਮ ਹੋ ਚੁੱਕੀ ਹੈ ਅਤੇ ਇਹ ਪ੍ਰਸੰਗਕ ਨਹੀਂ ਰਿਹਾ ਹੈ। -ਪੀਟੀਆਈ

Advertisement
Advertisement