ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੋਲੀਬੰਦੀ ਦੀ ਉਲੰਘਣਾ ’ਤੇ ਪਾਕਿ ਵੱਲੋਂ ਭਾਰਤੀ ਕੂਟਨੀਤਕ ਤਲਬ

10:06 PM Jun 29, 2023 IST

ਪੁਣਛ/ਜੰਮੂ: ਪਾਕਿਸਤਾਨ ਨੇ ਕਥਿਤ ਗੋਲੀਬੰਦੀ ਦੀ ਉਲੰਘਣਾ ‘ਤੇ ਭਾਰਤੀ ਮਿਸ਼ਨ ਕੋਲ ਰੋਸ ਦਰਜ ਕਰਵਾਇਆ ਹੈ। ਪਾਕਿਸਤਾਨੀ ਫੌਜ ਨੇ ਇਹ ਦਾਅਵਾ ਕੀਤਾ ਕਿ ਭਾਰਤੀ ਫੌਜ ਦੇ ਦਸਤਿਆਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਦੋ ਨਾਗਰਿਕ ਮਾਰੇ ਗਏ ਹਨ ਅਤੇ ਇਕ ਜ਼ਖ਼ਮੀ ਹੋਇਆ ਹੈ। ਉਧਰ ਭਾਰਤੀ ਫੌਜ ਨੇ ਦਾਅਵਾ ਕੀਤਾ ਕਿ ਜੰਮੂ ਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਵੱਲੋਂ ਕੰਟਰੋਲ ਰੇਖਾ ਪਾਰ ਕਰਨ ਦੀ ਕੋਸ਼ਿਸ਼ ਕਰਦੇ ਤਿੰਨ ਪਾਕਿਸਤਾਨੀ ਘੁਸਪੈਠੀਆਂ ‘ਤੇ ਫਾਇਰਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਵੱਲੋਂ ਲਲਕਾਰੇ ਜਾਣ ‘ਤੇ ਘੁਸਪੈਠੀਏ ਪਾਕਿਸਤਾਨੀ ਵਾਲੇ ਪਾਸੇ ਮੁੜ ਗਏ ਅਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। -ਪੀਟੀਆਈ

Advertisement

Advertisement
Tags :
ਉਲੰਘਣਾਕੂਟਨੀਤਕਗੋਲੀਬੰਦੀਪਾਕਿਭਾਰਤੀਵੱਲੋਂ
Advertisement