ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ: ਹਾਕਮ ਗੱਠਜੋੜ ਨੇ ਪੀਟੀਆਈ ਨੂੰ ਉਸਾਰੂ ਗੱਲਬਾਤ ਦਾ ਸੱਦਾ ਦਿੱਤਾ

06:38 AM May 28, 2024 IST

ਲਾਹੌਰ, 27 ਮਈ
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਹਾਕਮ ਗੱਠਜੋੜ ਨੇ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੂੰ ਸੱਦਾ ਦਿੱਤਾ ਹੈ ਕਿ ਉਹ ਸੜਕਾਂ ’ਤੇ ਆਪਣਾ ਰੋਸ ਮੁਜ਼ਾਹਰਾ ਖਤਮ ਕਰ ਦੇਵੇ ਅਤੇ ਸਰਕਾਰ ਨਾਲ ਉਸਾਰੂ ਗੱਲਬਾਤ ਕਰੇ। ਮੀਡੀਆ ਰਿਪੋਰਟਾਂ ਅਨੁਸਾਰ ਸੈਨੇਟ ਦੇ ਚੈਅਰਮੈਨ ਯੂਸੁਫ਼ ਰਜ਼ਾ ਗਿਲਾਨੀ ਤੇ ਯੋਜਨਾ ਮੰਤਰੀ ਅਹਿਸਾਨ ਇਕਬਾਲ ਨੇ ਗੱਲਬਾਤ ਲਈ ਤਿਆਰ ਹੋਣ ਦੇ ਸਰਕਾਰ ਦੇ ਰੁਖ਼ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਮਰਾਨ ਦੀ ਪਾਰਟੀ ਨੂੰ ਤੈਅ ਕਰਨਾ ਚਾਹੀਦਾ ਹੈ ਕਿ ਉਹ ਕਿਸ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ। ਲਾਹੌਰ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਲਾਨੀ ਨੇ ਸਰਕਾਰ ਦਾ ਪੱਖ ਰੱਖਿਆ। ਸਾਬਕਾ ਪ੍ਰਧਾਨ ਮੰਤਰੀ ਨੇ ਹਾਲਾਂਕਿ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਕਿਸੇ ਹੋਰ ਨਾਲ ਗੱਲਬਾਤ ਦੀ ਇੱਛਾ ਰੱਖਦੀ ਹੈ। ਪੀਪੀਪੀ ਦੇ ਸੀਨੀਅਰ ਆਗੂ ਗਿਲਾਨੀ (71) ਨੇ ਕਿਹਾ ਕਿ ਦੇਸ਼ ਇਸ ਸਮੇਂ ਅਸਥਿਰਤਾ ਨਾਲ ਜੂਝ ਰਿਹਾ ਹੈ ਅਤੇ ਇਸ ਲਈ ਸਾਰੇ ਆਗੂਆਂ ਨੂੰ ਇਕੱਠੇ ਹੋਣਾ ਪਵੇਗਾ। ਗਿਲਾਨੀ ਦੇ ਹਵਾਲੇ ਨਾਲ ਕਿਹਾ ਗਿਆ ਕਿ ਪੀਟੀਆਈ ਦੀ ਅਗਵਾਈ ਹੇਠਲੀ ਸਰਕਾਰ ਦੇ ਸਮੇਂ ਵਿਰੋਧੀ ਧਿਰ ’ਚ ਰਹਿੰਦਿਆਂ ਵੀ ਉਹ ਗੱਲਬਾਤ ਦੇ ਇੱਛੁਕ ਸਨ ਜਦਕਿ ਪੀਟੀਆਈ ਅਜਿਹਾ ਨਹੀਂ ਚਾਹੁੰਦੀ ਸੀ। -ਪੀਟੀਆਈ

Advertisement

Advertisement