For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ ਨੇ ਭਾਰਤ ਨਾਲ 1999 ’ਚ ਕੀਤੇ ਸਮਝੌਤੇ ਦੀ ਉਲੰਘਣਾ ਕੀਤੀ ਸੀ: ਨਵਾਜ਼ ਸ਼ਰੀਫ

09:14 PM May 28, 2024 IST
ਪਾਕਿਸਤਾਨ ਨੇ ਭਾਰਤ ਨਾਲ 1999 ’ਚ ਕੀਤੇ ਸਮਝੌਤੇ ਦੀ ਉਲੰਘਣਾ ਕੀਤੀ ਸੀ  ਨਵਾਜ਼ ਸ਼ਰੀਫ
Advertisement

ਲਾਹੌਰ, 28 ਮਈ

Advertisement

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਅੱਜ ਮੰਨਿਆ ਕਿ ਇਸਲਾਮਾਬਾਦ ਨੇ 1999 ਵਿੱਚ ਉਨ੍ਹਾਂ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਹਸਤਾਖਰਾਂ ਹੇਠ ਭਾਰਤ ਨਾਲ ਕੀਤੇ ਸਮਝੌਤੇ ਦੀ ਉਲੰਘਣਾ ਕੀਤੀ ਸੀ। ਉਨ੍ਹਾਂ ਪੀਐੱਮਐੱਲ-ਐੱਨ ਦੀ ਬੈਠਕ ’ਚ ਕਾਰਗਿਲ ਵੇਲੇ ਜਨਰਲ ਪਰਵੇਜ਼ ਮੁਸ਼ੱਰਫ ਦੀ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ, ‘ਪਾਕਿਸਤਾਨ ਨੇ 28 ਮਈ 1998 ਨੂੰ ਪੰਜ ਪਰਮਾਣੂ ਪ੍ਰੀਖਣ ਕੀਤੇ ਸਨ। ਉਸ ਤੋਂ ਬਾਅਦ ਵਾਜਪਾਈ ਇੱਥੇ ਆਏ ਅਤੇ ਇਸਲਾਮਾਬਾਦ ਨਾਲ ਸਮਝੌਤਾ ਕੀਤਾ ਪਰ ਅਸੀਂ ਉਸ ਸਮਝੌਤੇ ਦੀ ਉਲੰਘਣਾ ਕੀਤੀ... ਇਹ ਸਾਡੀ ਗਲਤੀ ਸੀ।’ ਜ਼ਿਕਰਯੋਗ ਹੈ ਕਿ ਸ਼ਰੀਫ ਅਤੇ ਵਾਜਪਾਈ ਨੇ ਇਤਿਹਾਸਕ ਸਿਖਰ ਵਾਰਤਾ ਤੋਂ ਬਾਅਦ 21 ਫਰਵਰੀ 1999 ਨੂੰ ਲਾਹੌਰ ਐਲਾਨਨਾਮੇ ’ਤੇ ਦਸਤਖਤ ਕੀਤੇ ਸਨ ਜਿਸ ਤਹਿਤ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਈ ਰੱਖਣ ’ਤੇ ਜ਼ੋਰ ਦਿੱਤਾ ਗਿਆ ਸੀ ਪਰ ਕੁਝ ਮਹੀਨਿਆਂ ਬਾਅਦ ਜੰਮੂ-ਕਸ਼ਮੀਰ ਦੇ ਕਾਰਗਿਲ ਜ਼ਿਲ੍ਹੇ ਵਿੱਚ ਪਾਕਿਸਤਾਨੀ ਘੁਸਪੈਠ ਕਾਰਨ ਕਾਰਗਿਲ ਯੁੱਧ ਸ਼ੁਰੂ ਹੋ ਗਿਆ। ਪੀਟੀਆਈ

Advertisement
Author Image

sukhitribune

View all posts

Advertisement
Advertisement
×