ਪਾਕਿਸਤਾਨ ਵੱਲੋਂ ਪੁਣਛ ’ਚ ਗੋਲੀਬੰਦੀ ਦੀ ਉਲੰਘਣਾ
06:46 PM Jul 27, 2020 IST
ਜੰਮੂ, 27 ਜੁਲਾਈ
Advertisement
ਪਾਕਿਸਤਾਨੀ ਫ਼ੌਜਾਂ ਨੇ ਅੱਜ ਜੰਮੂ ਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਕੰਟਰੋਲ ਰੇਖਾ ਦੇ ਨਾਲ ਮੂਹਰਲੇ ਖੇਤਰਾਂ ’ਤੇ ਛੋਟੇ ਹਥਿਆਰਾਂ ਨਾਲ ਫਾਇਰਿੰਗ ਕੀਤੀ ਤੇ ਮੋਰਟਾਰ (ਛੋਟੇ ਗੋਲੇ) ਦਾਗ਼ੇ। ਉਂਜ ਇਹ ਲਗਾਤਾਰ ਸੱਤਵਾਂ ਦਨਿ ਹੈ ਜਦੋਂ ਗੁਆਂਢੀ ਮੁਲਕ ਨੇ ਬਨਿਾਂ ਕਿਸੇ ਭੜਕਾਹਟ ਦੇ ਗੋਲੀਬੰਦੀ ਦਾ ਉਲੰਘਣ ਕੀਤਾ ਹੈ। ਰੱਖਿਆ ਤਰਜਮਾਨ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਨੇ ਅੱਜ ਸਵੇਰੇ ਸਾਢੇ ਦਸ ਵਜੇ ਦੇ ਕਰੀਬ ਪੁਣਛ ਜ਼ਿਲ੍ਹੇ ਦੇ ਮਨਕੋਟ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨਾਲ ਮੂਹਰਲੇ ਖੇਤਰਾਂ ਨੂੰ ਨਿਸ਼ਾਨਾ ਬਣਾਇਆ, ਜਿਸ ਦਾ ਭਾਰਤੀ ਫੌਜ ਨੇ ਮੂੰਹ-ਤੋੜ ਜਵਾਬ ਦਿੱਤਾ। ਪਾਕਿਸਤਾਨੀ ਫੌਜ ਪਿਛਲੇ ਮੰਗਲਵਾਰ ਤੋਂ ਰਾਜੌਰੀ ਤੇ ਪੁਣਛ ਜ਼ਿਲ੍ਹਿਆਂ ’ਚ ਕੰਟਰੋਲ ਰੇਖਾ ਦੇ ਨਾਲ ਮੂਹਰਲੇ ਖੇਤਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ। -ਪੀਟੀਆਈ
Advertisement
Advertisement