Pakistan violates ceasefire in Poonch, Kupwara sectors: ਪਾਕਿਸਤਾਨ ਨੇ ਪੁਣਛ ਅਤੇ ਕੁਪਵਾੜਾ ਸੈਕਟਰਾਂ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ
10:46 AM Apr 28, 2025 IST
ਜੰਮੁੂ, 28 ਅਪਰੈਲ
ਪਾਕਿਸਤਾਨੀ ਸੈਨਿਕਾਂ ਨੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਜਾਰੀ ਰੱਖਦਿਆਂ ਐਤਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਪੁਣਛ ਅਤੇ ਕੁਪਵਾੜਾ ਜ਼ਿਲ੍ਹਿਆਂ (Jammu and Kashmir's Poonch and Kupwara districts) ਵਿੱਚ ਕੰਟਰੋਲ ਰੇਖਾ ’ਤੇ ਬਿਨਾਂ ਕਿਸੇ ਭੜਕਾਹਟ ਤੋਂ ਗੋਲੀਬਾਰੀ ਕੀਤੀ। ਫੌਜ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਲਗਾਤਾਰ ਚੌਥੀ ਰਾਤ ਸੀ ਜਦੋਂ ਪਾਕਿਸਤਾਨ ਨੇ ਕੰਟਰੋਲ ਰੇਖਾ ’ਤੇ ਬਿਨਾਂ ਭੜਕਾਹਟ ਗੋਲੀਬਾਰੀ ਕੀਤੀ। ਇਹ ਗੋਲੀਬਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਪਿਛਲੇ ਹਫ਼ਤੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਿਆ ਹੋਇਆ ਹੈ।
ਫੌਜ ਦੇ ਬੁਲਾਰੇ ਨੇ ਕਿਹਾ, ‘‘27-28 ਅਪਰੈਲ ਦੀ ਦਰਮਿਆਨੀ ਰਾਤ ਨੂੰ ਕੁਪਵਾੜਾ ਅਤੇ ਪੁਣਛ ਜ਼ਿਲ੍ਹਿਆਂ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕੰਟਰੋਲ ਰੇਖਾ ਦੇ ਪਾਰ ਪਾਕਿਸਤਾਨੀ ਸੈਨਿਕਾਂ Pakistani troops ਦੀਆਂ ਚੌਕੀਆਂ ਵੱਲੋਂ ਛੋਟੇ ਹਥਿਆਰਾਂ ਨਾਲ ਬਿਨਾਂ ਭੜਕਾਹਟ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ।’’ ਉਨ੍ਹਾਂ ਕਿਹਾ ਕਿ ਭਾਰਤੀ ਸੈਨਿਕਾਂ ਨੇ ਤੁਰੰਤ ਅਤੇ ਅਸਰਦਾਰ ਢੰਗ ਨਾਲ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਇਸ ਤੋਂ ਪਹਿਲਾਂ, ਪਾਕਿਸਤਾਨੀ ਫੌਜ ਨੇ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨਿਚਰਵਾਰ ਰਾਤ ਨੂੰ ਵੀ ਕੰਟਰੋਲ ਰੇਖਾ (ਐਲਓਸੀ) ’ਤੇ ਗੋਲੀਬਾਰੀ ਕੀਤੀ ਸੀ, ਜਿਸ ਦਾ ਭਾਰਤੀ ਫੌਜ ਨੇ ਢੁੱਕਵਾਂ ਜਵਾਬ ਦਿੱਤਾ ਸੀ। -ਪੀਟੀਆਈ
Advertisement
Advertisement